ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਮਈ
ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੂਬਿਆਂ ਵਿਚ ਬਲਾਕ ਪੱਧਰੀ ਸੰਗਠਨ ਚੋਣਾਂ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ, ਜਿਸ ਤਹਿਤ ਹਰਿਆਣਾ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਨੀਰਜ ਸ਼ਰਮਾ ਅਤੇ ਮਨੀਸ਼ ਜੋਸ਼ੀ ਦੀ ਅਗਵਾਈ ਹੇਠ ਇਥੇ ਕਾਂਗਰਸ ਦਿਹਾਤੀ ਦੇ ਦਫਤਰ ਵਿਚ ਮੀਟਿੰਗ ਕੀਤੀ ਗਈ। ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਬਲਾਕ ਪੱਧਰ ਦੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੱਚਰ ਨੇ ਆਖਿਆ ਕਿ ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਨੂੰ ਬਲਾਕ ਪੱਧਰ ਤਕ ਮਜ਼ਬੂਤ ਕਰਨ ਲਈ ਯਤਨ ਆਰੰਭੇ ਗਏ ਹਨ। ਸੂਬੇ ਵਿਚ ਕਾਂਗਰਸ ਦੀ ਵਾਪਸੀ ਲਈ ਜੁਝਾਰੂ ਤੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਪਹਿਲ ਦੇਣੀ ਚਾਹੀਦੀ ਹੈ।