ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਿਚਾਲੇ ਵਿਵਾਦ ਖ਼ਤਮ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਖਤਮ ਹੋ ਗਿਆ ਹੈ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 14 ਜੁਲਾਈ ਨੂੰ ਪੰਜ...
ਮਾਮਲਾ ਹੱਲ ਹੋਣ ਮਗਰੋਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਨਮਾਨਿਤ ਕਰਦੇ ਹੋਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਹੋਰ।
Advertisement

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਖਤਮ ਹੋ ਗਿਆ ਹੈ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 14 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਅਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕੀਤਾ ਗਿਆ ਹੈ।

ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਇੱਥੋਂ ਹੋਏ ਆਦੇਸ਼ਾਂ ਦੀ ਪਾਲਣਾ ਕੀਤੀ । ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨ ਦਾ ਹੈ।

Advertisement

ਉਨ੍ਹਾਂ ਕਿਹਾ ਖ਼ਾਲਸਾ ਪੰਥ ਦੇ ਪੰਜ ਤਖ਼ਤ ਸਾਹਿਬਾਨ ਦਾ ਪੰਥਕ ਮਾਮਲਿਆਂ ਵਿੱਚ ਆਪਸੀ ਤਾਲਮੇਲ ਅਤੇ ਇਕਸੁਰਤਾ ਹੈ।  ਇਸ ਮਾਮਲੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਲ 2022 ਵਿੱਚ ਉਸ ਸਮੇਂ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਵੱਲੋਂ ਕੁਝ ਕਾਰਨਾਂ ਕਰਕੇ ਜਥੇਦਾਰ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਵਿਰੁੱਧ ਅਦਾਲਤ ਵਿੱਚ ਕੇਸ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਜਾਰੀ ਕਰਕੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਂਰਾਸ਼ਟਰ ਤੋਂ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੱਲੋਂ ਦੋਵੇਂ ਪੱਖਾਂ ਵਿਚਕਾਰ ਸਹਿਮਤੀ ਲਈ ਕੀਤੇ ਗਏ ਯਤਨਾਂ ਤੋਂ ਬਾਅਦ ਬੀਤੇ ਕੱਲ੍ਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪ੍ਰਬੰਧਕ ਕਮੇਟੀ ਵੱਲੋਂ ਬਣਦਾ ਬਕਾਇਆ ਅਦਾ ਕਰਨ ਤੋਂ ਬਾਅਦ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਨਾਲ ਵਿਦਾਈ ਦਿੱਤੀ ਗਈ ਹੈ। ਇਸ ਨਾਲ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਇਹ ਵਿਵਾਦ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ।

Advertisement