ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 23 ਜਨਵਰੀ
ਸੀਨੀਅਰ ਅਕਾਲੀ ਲੀਡਰ ਨਾਲ ਸਬੰਧਤ ਪ੍ਰਾਈਵੇਟ ਟਰਾਂਸਪੋਰਟ ਕੰਪਨੀ ਦੇ ਕਰਮਚਾਰੀਆਂ ਦਾ ਸਥਾਨਕ ਬੱਸ ਅੱਡੇ ਵਿੱਚ ਪਨਬੱਸ ਦੇ ਡਰਾਈਵਰ ਤੇ ਕੰਡਕਟਰ ਨਾਲ ਬੀਤੇ ਦਿਨ ਝਗੜਾ ਹੋ ਗਿਆ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਬੱਸ ਡਰਾਈਵਰ ਤੇ ਕੰਡਕਟਰ ਦੀਆਂ ਪੱਗਾਂ ਲਾਹ ਦਿੱਤੀਆਂ ਗਈਆਂ। ਇਹ ਪਨਬੱਸ ਪੱਟੀ ਤੋਂ ਵਾਇਆ ਅੰਮ੍ਰਿਤਸਰ ਚੰਡੀਗੜ੍ਹ ਜਾ ਰਹੀ ਸੀ। ਪਨਬੱਸ ਦੇ ਡਰਾਈਵਰ ਨੇ ਦੱਸਿਆ ਹੈ ਕਿ ਇਹ ਝਗੜਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਨੇ ਪ੍ਰਾਈਵੇਟ ਟਰਾਂਸਪੋਰਟ ਕੰਪਨੀ ਦੇ ਕਰਮਚਾਰੀਆਂ ਨੂੰ ਪਨਬੱਸ ਵਿਚੋਂ ਸਵਾਰੀਆਂ ਲੈਣ ਤੋਂ ਰੋਕਿਆ। ਇਸ ਮਗਰੋਂ ਹੱਥੋਪਾਈ ਹੋ ਗਈ ਤੇ ਇਕ ਧਿਰ ਨੇ ਪਿਸਤੌਲ ਕੱਢ ਲਈ। ਥਾਣਾ ਰਾਮ ਬਾਗ ਮੁਖੀ ਪਵਨ ਕੁਮਾਰ ਨੇ ਕਿਹਾ ਹੈ ਕਿ ਪੁਲੀਸ ਵੱਲੋਂ ਅਸਲੇ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।