ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਾਰਚ
ਕਰੋਨਾ ਦੇ ਨਵੇਂ ਕੇਸਾਂ ਦੀ ਮੁੜ ਵਧ ਰਹੀ ਗਿਣਤੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚਿੰਤਤ ਹੈ ਅਤੇ ਇਸ ਤੋਂ ਬਚਾਅ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਵਧੀਕ ਡਿਪਟੀ ਕਮਿਸ਼ਨਰ-ਕਮ-ਸੈਕਟਰੀ ਮੈਡੀਕਲ ਸਿੱਖਿਆ ਡਾ. ਹਿਮਾਂਸ਼ੂ ਅਗਰਵਾਲ ਨੇ ਕਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਿੰਸੀਪਲ ਅਤੇ ਅਮਲੇ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਪਿਛਲੇ 4-5 ਦਿਨਾਂ ਤੋਂ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਘਟੋ ਘੱਟ 300 ਕਰੋਨਾ ਮਰੀਜ਼ਾਂ ਦੇ ਦਾਖਲੇ ਦਾ ਪ੍ਰਬੰਧ ਮੁਕੰਮਲ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਸਬੰਧ ਵਿੱਚ ਹਸਪਤਾਲ ਪ੍ਰੰਬਧਕਾਂ ਨੂੰ ਟੈਸਟਿੰਗ ਤੇ ਆਕਸੀਜ਼ਨ ਦੀ ਸਪਲਾਈ ਆਦਿ ਦੀ ਮੁਕੰਮਲ ਤਿਆਰੀ ਦੀਆਂ ਹਦਾਇਤਾਂ ਦਿੱਤੀਆਂ ਹਨ।