ਜ਼ਿਲ੍ਹਾ ਕਾਂਗਰਸ ਨੇ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਜ਼ਿਲ੍ਹਾ ਕਾਂਗਰਸ ਨੇ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕਾਂਗਰਸ ਭਵਨ ਵਿਖੇ ਰਾਸ਼ਨ ਵੰਡ ਸਮਾਗਮ ਦਾ ਦ੍ਰਿਸ਼।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ

ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਵੱਲੋਂ ਅੱਜ 500 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇੱਥੇ ਕਾਂਗਰਸ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਰਾਸ਼ਨ ਵੰਡ ਦੌਰਾਨ ‘ਸੋਸ਼ਲ ਡਿਸਟੈਂਸ’ ਪ੍ਰਤੀ ਕਿਸੇ ਨੇ ਧਿਆਨ ਨਾ ਦਿੱਤਾ। ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਸਵੈਨਿਰਭਰ ਭਾਰਤ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ  ਨੂੰ ਅਨਾਜ ਵੰਡਿਆ ਗਿਆ ਹੈ, ਜਿਸ ਤਹਿਤ ਦਸ ਕਿਲੋ ਆਟਾ, ਇਕ ਕਿਲੋ ਦਾਲ ਅਤੇ ਇਕ ਕਿਲੋ ਖੰਡ ਪ੍ਰਤੀ ਪਰਿਵਾਰ ਵੰਡੀ ਜਾ ਰਹੀ ਹੈ।ਇਸ ਦੌਰਾਨ ਰਾਮਪਾਲ ਸਿੰਘ, ਹਰੀਦੇਵ ਸ਼ਰਮਾ, ਪੰਕਜ ਚੌਹਾਨ, ਰਾਣਾ ਪਵਨ ਕੁਮਾਰ, ਰਵੀ ਸ਼ੰਕਰ, ਤ੍ਰਿਪਤਾ ਦੇਵੀ, ਮੰਜੂ, ਕਾਂਤਾ ਤੇ ਹੋਰ ਹਾਜ਼ਰ ਸਨ।

ਸਕੂਲ ਨੇ ਰਾਸ਼ਨ ਕਿੱਟਾਂ ਵੰਡੀਆਂ

ਦਸੂਹਾ (ਭਗਵਾਨ ਦਾਸ ਸੰਦਲ): ਇਥੇ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵੱਲੋਂ ਸਮਾਜ ਸੇਵਿਕਾ ਮੈਡਮ ਜੀਟੀ ਸਿੰਘ ਦੇ ਸਹਿਯੋਗ ਨਾਲ ਆਰੰਭੇ ਸਮਾਜ ਸੇਵੀ ਕਾਰਜਾਂ ਤਹਿਤ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਗਈਆਂ। ਸਮਾਗਮ ਵਿੱਚ ਜੀਟੀਬੀ ਐਜ਼ੂਕੇਸ਼ਨਲ ਟਰੱਸਟ ਦੇ ਅਹੁਦੇਦਾਰਾਂ ਵੱਲੋਂ ਲੋੜਵੰਦਾਂ ਨੂੰ ਖਾਦ ਪਦਾਰਥਾਂ ਜਿਵੇਂ ਚਾਵਲ, ਖੰਡ, ਚਾਹ-ਪੱਤੀ, ਸਾਬਣ, ਮਸਾਲੇ, ਦਾਲਾਂ ਅਤੇ ਤੇਲ ਆਦਿ ਸਮਾਨ ਦੀਆਂ 122 ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਮੈਨੇਜਰ ਗੁਰਪ੍ਰੀਤ ਬਿੱਕਾ ਚੀਮਾ  ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਜੁਆਇੰਟ ਸਕੱਤਰ ਪ੍ਰਸ਼ੋਤਮ ਸਿੰਘ ਦੇਵੀਦਾਸ, ਗੁਰਪ੍ਰੀਤ ਸਿੰਘ ਘੁੰਮਣ, ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਅਤੇ ਸਟਾਫ਼ ਮੈਂਬਰ ਸ਼ਾਮਲ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All