ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦਾ ਐਲਾਨ
ਪੈਨਸ਼ਨਰਾਂ ਦੀ ਮੀਟਿੰਗ ਦੌਰਾਨ ਪ੍ਰਧਾਨ ਮਦਨ ਗੋਪਾਲ ਤੇ ਹੋਰ।
Advertisement

ਪੰਜਾਬ ਸਟੇਟ ਪੈਂਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਜ਼ਿਲਾ ਅੰਮ੍ਰਿਤਸਰ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ। ਮਦਨ ਲਾਲ ਮੰਨਣ ਜਨਰਲ ਸਕੱਤਰ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ ਤੇ ਕਾਰਵਾਈ ਚਲਾਈ ਅਤੇ ਯਸ਼ਦੇਵ ਡੋਗਰਾ ਨੇ ਵਿੱਤ ਰਿਪੋਰਟ ਪੇਸ਼ ਕੀਤੀ। ਸੁਖਦੇਵ ਰਾਜ ਕਾਲੀਆ ਨੇ ਦੱਸਿਆ ਕਿ ਸਰਕਾਰ ਨੇ ਪੈਨਸ਼ਨਰਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਫਿਰ ਅੱਗੇ ਪਾ ਦਿਤੀ ਹੈ ਤੇ ਇਸ ਸਰਕਾਰ ਨੇ ਹੁਣ ਤੱਕ ਕੋਈ ਵੀ ਪੈਨਸ਼ਨਰਜ਼ ਦੀ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕਰੇਗੀ। ਪ੍ਰਧਾਨ ਮਦਨ ਗੋਪਾਲ ਨੇ ਸਰਕਾਰ ਦੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਤੇ ਇਹ ਕਿਹਾ ਕਿ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਵੀ ਕਰੇੇਗੀ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਮਦਦ ਸਿਧੀ ਉਨ੍ਹਾਂ ਦੇ ਖ਼ਾਤੇ ਵਿੱਚ ਪਾ ਦਿੱਤੀ ਜਾਵੇ।

Advertisement
Advertisement
Show comments