ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਗਸਤ
ਕਰੋਨਾ ਕਾਰਨ ਵਿੱਤੀ ਸੰਕਟ ਵਿਚੋਂ ਲੰਘ ਰਹੇ ਢਾਡੀ ਪਰਿਵਾਰਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਰਾਸ਼ਨ ਵੰਡਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਮੁਖੀ ਬਲਦੇਵ ਸਿੰਘ ਐੱਮਏ ਨੇ ਦੱਸਿਆ ਕਿ ਕਰੋਨਾ ਸੰਕਟ ਸਮੇਂ ਅੱਜ 52 ਢਾਡੀ ਪਰਿਵਾਰਾਂ ਨੂੰ ਜਥੇਬੰਦੀ ਵਲੋਂ ਲੋੜੀਂਦਾ ਸਾਮਾਨ ਭੇਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਲਗਪਗ 2.20 ਲੱਖ ਰੁਪਏ ਮੁੱਲ ਦਾ ਸਾਮਾਨ ਢਾਡੀ ਪਰਿਵਾਰਾਂ ਨੂੰ ਵੰਡਿਆ ਗਿਆ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰਪਾਲ ਸਿੰਘ ਢੰਡ, ਨਿਰਮਲ ਸਿੰਘ ਜੇਠੂਵਾਲ, ਜਗਦੀਪ ਸਿੰਘ ਵਡਾਲਾ, ਕੁਲਬੀਰ ਸਿੰਘ, ਗੁਰਪ੍ਰਤਾਪ ਸਿੰਘ ਪਦਮ, ਬਲਦੇਵ ਸਿੰਘ ਵਡਾਲੀ, ਰੂਪ ਸਿੰਘ ਨਾਗ, ਚਰਨਜੀਤ ਸਿੰਘ ਝਬਾਲ ਹਾਜ਼ਰ ਸਨ।