ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

5 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਕੀਤਾ

ਚੰਡੀਗੜ੍ਹ, 2 ਜੁਲਾਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।...
Advertisement

ਚੰਡੀਗੜ੍ਹ, 2 ਜੁਲਾਈ

Advertisement

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤਾ ਵਿਅਕਤੀ ਪਾਕਿਸਤਾਨੀ ਤਸਕਰ ਅਲੀ ਦੇ ਸਿੱਧੇ ਸੰਪਰਕ ਵਿਚ ਸੀ ਅਤੇ ਨਸ਼ੇ ਦੀ ਖੇਪ ਲਈ ਡਰੋਨਾਂ ਦੀ ਵਰਤੋ ਕੀਤੀ ਜਾ ਰਹੀ ਸੀ। ਡੀਜੀਪੀ ਨੇ ਕਿਹਾ ਕਿ ਨਵੇਂ ਕਾਨੂੰਨ ਉਪਬੰਧਾਂ ਅਨੁਸਾਰ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿਚ ਤਲਾਸ਼ੀ ਅਤੇ ਜ਼ਬਤ ਪ੍ਰਕਿਰਿਆ ਵੀਡੀਓਗ੍ਰਾਫ਼ੀ ਵੀ ਕੀਤੀ ਗਈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲੀਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰ ਖੇਮਕਰਨ ਤੋਂ ਅੰਮ੍ਰਿਤਸਰ ਪਹੁੰਚਾਉਣ ਲਈ ਜਾ ਰਿਹਾ ਹੈ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਏਡੀਸੀਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਇਲਾਕੇ ਤੋਂ ਕਾਬੂ ਕਰ ਲਿਆ।-ਆਈਏਐੱਨਐੱਸ

Advertisement
Show comments