ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਤਸਕਰ ਹੈਰੋਇਨ ਸਣੇ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 11 ਜੁਲਾਈ ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਸ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਾਮਾਨ ਬਰਾਮਦ...
Advertisement

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 11 ਜੁਲਾਈ

ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਸ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਾਮਾਨ ਬਰਾਮਦ ਕੀਤਾ ਹੈ। ਬੀਐੱਸਐੱਫ ਤੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਖਾਸਾ ਇਲਾਕੇ ਵਿੱਚੋਂ ਕਾਬੂ ਕੀਤਾ ਹੈ। ਉਸ ਦੇ ਕੋਲੋਂ ਇੱਕ ਕਿਲੋ ਹੈਰੋਇਨ ,ਦੋ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਾਊ ਸੂਚਨਾ ਦੇ ਆਧਾਰ ਤੇ ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਬੀਤੀ ਸ਼ਾਮ ਸਾਂਝਾ ਅਪਰੇਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਵਿਅਕਤੀ ਚਮਿਆਰੀ ਇਲਾਕੇ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਦੇ ਖੁਫੀਆ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਖਾਸਾ ਇਲਾਕੇ ਵਿੱਚ ਹੈਰੋਇਨ ਦੀ ਤਸਕਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਸਾਂਝੇ ਆਪਰੇਸ਼ਨ ਵਿੱਚ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ।

Advertisement

 

Advertisement