ਮੋਹਕਮਪੁਰਾ ਖੇਤਰ ’ਚ ਨਸ਼ਾ ਤਸਕਰ ਦੀ ਜਾਇਦਾਦ ਢਾਹੀ
ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਪੁਲੀਸ ਸਟੇਸ਼ਨ ਮੋਹਕਮਪੁਰਾ ਦੇ ਖੇਤਰ ਅਧੀਨ ਆਉਂਦੇ ਇਲਾਕੇ ਮੋਹਕਮਪੁਰਾ ਵਿੱਚ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਤੌਰ 'ਤੇ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ। ਇਹ ਜਾਇਦਾਦ ਤਸਕਰ ਰੋਹਿਤ ਸਿੰਘ...
ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਪੁਲੀਸ ਸਟੇਸ਼ਨ ਮੋਹਕਮਪੁਰਾ ਦੇ ਖੇਤਰ ਅਧੀਨ ਆਉਂਦੇ ਇਲਾਕੇ ਮੋਹਕਮਪੁਰਾ ਵਿੱਚ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਤੌਰ 'ਤੇ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ। ਇਹ ਜਾਇਦਾਦ ਤਸਕਰ ਰੋਹਿਤ ਸਿੰਘ ਉਰਫ਼ ਕਾਲੂ ਵਾਸੀ ਪਿਆਰਾ ਸਿੰਘ ਸਰਪੰਚ ਚੌਕ, ਮੋਹਕਮਪੁਰਾ ਦੀ ਸੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਹ ਵਿਅਕਤੀ ਨਸ਼ਾ ਤਸਕਰੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਚਾਰ ਮਾਮਲੇ ਦਰਜ ਕੀਤੇ ਗਏ ਹਨ। ਉਹ ਇਸ ਸਮੇਂ ਜੇਲ੍ਹ ਵਿਚ ਨਜ਼ਰਬੰਦ ਹੈ।
ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਪੁੱਜੇ, ਉਨ੍ਹਾਂ ਦੱਸਿਆ ਕਿ ਇਸ ਸਾਲ ਐਨਡੀਪੀਐਸ ਐਕਟ ਤਹਿਤ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਜਿਸ ਤਹਿਤ 1138 ਮਾਮਲੇ ਦਰਜ ਕੀਤੇ ਹਨ ਅਤੇ 2133 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 250.5 ਕਿਲੋ ਹੈਰੋਇਨ, 29.6 ਕਿਲੋ ਅਫੀਮ, 325.5 ਕਿਲੋ ਨਸ਼ੀਲਾ ਪਾਊਡਰ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 2.88 ਕਰੋੜ ਰੁਪਏ ਦੀ ਹਵਾਲਾ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰੀ ਵਿੱਚ ਵਰਤੇ ਗਏ 96 ਵਾਹਨ ਵੀ ਜ਼ਬਤ ਕੀਤੇ ਗਏ ਹਨ।