
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਮਈ
ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਮਿਲੀਆਂ ਦੋ ਬੋਤਲਾਂ ਵਿੱਚੋਂ 812 ਨਸ਼ੀਲੀਆਂ ਗੋਲੀਆਂ ਅਤੇ 233 ਸਿਗਰੇਟਾਂ ਬਰਾਮਦ ਹੋਈਆਂ ਹਨ। ਜੇਲ੍ਹ ਵਿਭਾਗ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲੀਸ ਨੇ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀ ਖਿਲਾਫ਼ ਐੱਨਡੀਪੀਐੱਸ ਐਕਟ ਅਤੇ ਪ੍ਰਿਜਨ ਐਕਟ ਦੀ ਧਾਰਾ 42 ਹੇਠ ਕੇਸ ਦਰਜ ਕੀਤਾ ਹੈ।ਇਸ ਸਬੰਧ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਮੇਵਾ ਸਿੰਘ ਨੇ ਪੁਲੀਸ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਵਿੱਚ ਚੱਕੀਆਂ ਦੇ ਹੈੱਡ ਵਾਰਡਨ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਉਸ ਨੂੰ ਜੇਲ੍ਹ ਦੇ ਅਹਾਤੇ ਵਿੱਚੋਂ ਦੋ ਪਲਾਸਟਿਕ ਦੀਆਂ ਬੋਤਲਾਂ ਮਿਲੀਆਂ ਹਨ, ਜਿਨ੍ਹਾਂ ਨੂੰ ਟੇਪ ਲਾ ਕੇ ਬੰਦ ਕੀਤਾ ਹੋਇਆ ਸੀ। ਜਦੋਂ ਇਹ ਬੋਤਲਾਂ ਨੂੰ ਖੋਲ੍ਹਿਆ ਤਾਂ ਇਨ੍ਹਾਂ ਵਿਚੋਂ 812 ਨਸ਼ੀਲੀਆਂ ਗੋਲੀਆਂ ਅਤੇ 233 ਸਿਗਰੇਟਾਂ ਤੇ ਦੋ ਸਪਰਿੰਗ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਇਹ ਬੋਤਲਾਂ ਜੇਲ੍ਹ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜੇਲ੍ਹ ਦੇ ਅੰਦਰ ਸੁੱਟੀਆਂ ਗਈਆਂ ਸਨ। ਕੱਲ੍ਹ ਜੇਲ੍ਹ ਵਿੱਚੋਂ 9 ਮੋਬਾਈਲ ਫੋਨ ਵੀ ਬਰਾਮਦ ਹੋਏ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ