ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੁਲਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸੋਗ ਵਜੋਂ ਅੱਧਾ ਦਿਨ ਲਈ ਬੰਦ ਰੱਖੇ ਗਏ। ਜਥੇਦਾਰ ਰਤਨ ਸਿੰਘ ਜੱਫਰਵਾਲ 1996 ਤੋ 2004 ਤੱਕ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਜਥੇਦਾਰ ਰਤਨ ਸਿੰਘ ਜੱਫਰਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।