ਦਸਹਿਰਾ ਰੇਲ ਹਾਦਸਾ: 34 ਪੀੜਤਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ

ਦਸਹਿਰਾ ਰੇਲ ਹਾਦਸਾ: 34 ਪੀੜਤਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ

ਫਾਈਲ ਫੋਟੋ

ਅੰਮ੍ਰਿਤਸਰ (ਟਨਸ): ਪੰਜਾਬ ਸਰਕਾਰ ਨੇ ਦਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅੱਜ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਸਕੱਤਰ ਪ੍ਰਸੋਨਲ ਰਾਹੀਂ ਇਹ ਪੱਤਰ ਜ਼ਿਲ੍ਹਾ ਪ੍ਰਸ਼ਾਸਨ, ਸਿਵਲ ਸਰਜਨ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਅਤੇ ਸਿੱਖਿਆ ਵਿਭਾਗ ਨੂੰ ਭੇਜੇ ਗਏ ਹਨ। ਦੱਸਣਯੋਗ ਹੈ ਕਿ ਲੱਗਪਗ ਪੌਣੇ ਤਿੰਨ ਸਾਲ ਪਹਿਲਾਂ ਅੰਮ੍ਰਿਤਸਰ ’ਚ ਵਾਪਰੇ ਦਸਹਿਰਾ ਰੇਲ ਹਾਦਸੇ ਵਿੱਚ ਲੱਗਪਗ 60 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿੱਚ ਜ਼ਖ਼ਮੀ ਹੋਏ ਸਨ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਹੁਣ 34 ਪੀੜਤਾਂ ਨੂੰ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਸਰਕਾਰ ਵੱਲੋਂ ਫ਼ਿਲਹਾਲ ਉਨ੍ਹਾਂ ਪ੍ਰਭਾਵਿਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਜਿਨ੍ਹਾਂ ਸਬੰਧੀ ਕੋਈ ਵਿਵਾਦ ਨਹੀਂ ਹੈ। ਵਿਵਾਦਤ ਕੇਸਾਂ ਬਾਰੇ ਫੈਸਲਾ ਬਾਅਦ ਵਿੱਚ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All