ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੂਨ
ਵੇਰਕਾ ਕਸਬੇ ਦੀ ਪੱਤੀ ਸੋਹਲ ਵਿੱਚ ਇਕ ਬਜ਼ੁਰਗ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਵਿਚ ਪੁਲੀਸ ਨੇ ਮ੍ਰਿਤਕ ਦੀ ਨੂੰਹ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਮ੍ਰਿਤਕ ਦੀ ਸ਼ਨਾਖਤ ਪਰਮਜੀਤ ਸਿੰਘ (70) ਵਜੋਂ ਹੋਈ ਹੈ। ਉਹ ਆਪਣੇ ਬੇੇਟੇ ਮਨਪ੍ਰੀਤ ਸਿੰਘ ਦੇ ਉਸ ਦੀ ਪਤਨੀ ਤੋਂ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਸੋਮਵਾਰ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਉਸ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ, ਜਿਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਛੋਟੇ ਬੇਟੇ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।