ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਬਾਰੇ ਪੰਜਵੀਂ ਵਾਰ ਆਈ ਈਮੇਲ

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ, ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ
Advertisement

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਈ ਜਾਵੇ।

Advertisement

ਉਨ੍ਰਾਂ ਨਿਰਾਸ਼ਾ ਪਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ।

ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਕੀ ਇਹ ਗੁਰੂ ਘਰ ਬਾਰੇ ਸੰਗਤ ਨੂੰ ਭੈਭੀਤ ਕਰਨ ਅਤੇ ਡਰਾਉਣ ਦੀ ਸਾਜਿਸ਼ ਹੈ ,ਤਾਂ ਜੋ ਗੁਰੂ ਘਰ ਵਿਖੇ ਸੰਗਤ ਦੀ ਆਮਦ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਇਸ ਵੇਲੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਪੁੱਜਦੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ਤੇ ਵੀ ਇਹ ਆ ਰਹੀਆਂ ਈਮੇਲ ਦਾ ਸਰੋਤ ਪਤਾ ਕਰਨ ਲਈ ਯਤਨ ਕੀਤੇ ਗਏ ਹਨ, ਇਹ ਵੱਖ ਵੱਖ ਜਾਅਲੀ ਆਈਪੀ ਐਡਰੈਸ ਤੋਂ ਭੇਜੀ ਜਾ ਰਹੀ ਹੈ। ਇੱਕ ਈਮੇਲ ਕੇਰਲਾ ਦੇ ਸੀਐਮ ਅਤੇ ਇੱਕ ਸਾਬਕਾ ਚੀਫ ਜਸਟਿਸ ਦੇ ਆਈਪੀ ਐਡਰੈਸ ਤੋਂ ਭੇਜੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ਤੇ ਸੁਰੱਖਿਆ ਦੇ ਮੱਦੇ ਨਜ਼ਰ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵੀ ਵਰਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਸਮਾਨ ਦੀ ਜਾਂਚ ਕਰਨ ਵਾਲੇ ਸਕੈਨਰ ਸਥਾਪਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਮੁੜ ਅਪੀਲ ਕੀਤੀ ਕਿ ਅਜਿਹੀਆਂ ਈਮੇਲਜ਼ ਭੇਜਣ ਵਾਲੇ ਦਾ ਜਲਦ ਪਤਾ ਲਗਾਇਆ ਜਾਵੇ।

ਉਧਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਹੋਣ ਬਾਰੇ ਧਮਕੀ ਈਮੇਲ ਭੇਜੇ ਜਾਣ ਦੇ ਮਾਮਲੇ ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਇੱਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਵਾਸਤੇ ਆਏ ਸਨ। ਇਸ ਮੌਕੇ ਭਾਜਪਾ ਆਗੂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਕੀਤੇ ਗਏ ਚਿੰਤਾ ਦੇ ਪ੍ਰਗਟਾਵੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ।

Advertisement