ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਰੱਖਣ ਸਬੰਧੀ ਧਮਕੀ ਵਾਲੀ ਈਮੇਲ ਮੁੜ ਪੁੱਜੀ

ਸ਼੍ਰੋਮਣੀ ਕਮੇਟੀ ਤੇ ਪੁਲੀਸ ਬਲਾਂ ਵੱਲੋਂ ਆਪੋ ਆਪਣੇ ਪੱਧਰ ’ਤੇ ਬਾਰੀਕੀ ਨਾਲ ਜਾਂਚ
Advertisement
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਭਰੀ ਇੱਕ ਈਮੇਲ ਅੱਜ ਮੁੜ ਇਥੇ ਪ੍ਰਬੰਧਕਾਂ ਨੂੰ ਮਿਲੀ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲੀਸ ਕਮਿਸ਼ਨਰ ਕੋਲ ਅਗਲੇਰੀ ਕਾਰਵਾਈ ਵਾਸਤੇ ਭੇਜ ਦਿੱਤਾ ਗਿਆ।
ਦੱਸਣ ਯੋਗ ਹੈ ਸੋਮਵਾਰ ਨੂੰ ਵੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਚ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਵੀ ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਧਮਕੀ ਮਿਲਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਮੁੜ ਕੰਪਲੈਕਸ ਤੇ ਆਲੇ ਦੁਆਲੇ ਦੇ ਇਲਾਕੇ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ। ਉਧਰ ਸ਼੍ਰੋਮਣੀ ਕਮੇਟੀ ਵੱਲੋਂ ਵੀ ਆਪਣੇ ਅਮਲੇ ਦੀ ਮਦਦ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰੂਨੀ ਖੇਤਰ ਵਿੱਚ ਬਰੀਕੀ ਨਾਲ ਜਾਂਚ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਅੱਜ ਮੁੜ ਅਜਿਹੀ ਇੱਕ ਹੋਰ ਈਮੇਲ ਮਿਲੀ ਹੈ। ਉਨ੍ਹਾਂ  ਦੱਸਿਆ ਕਿ ਇਹ ਈਮੇਲ ਵਾਲਾ ਪੱਤਰ ਤੁਰੰਤ ਪੁਲੀਸ ਕਮਿਸ਼ਨਰ ਨੂੰ ਅਗਲੇਰੀ ਕਾਰਵਾਈ ਵਾਸਤੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਪ੍ਰਬੰਧਕੀ ਕਾਰਵਾਈ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿੱਚ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤਾ ਜਾ ਰਿਹਾ ਹੈ ਪਰ ਪ੍ਰਬੰਧਕਾਂ ਵੱਲੋਂ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ, ਇਸ ਲਈ ਆਪਣੇ ਪੱਧਰ ’ਤੇ ਚੌਕਸੀ ਵਰਤੀ ਜਾ ਰਹੀ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸੋਮਵਾਰ ਨੂੰ ਵੀ ਇਸੇ ਤਰ੍ਹਾਂ ਦੀ ਇੱਕ ਈਮੇਲ ਵਾਲੀ ਧਮਕੀ ਆਈ ਸੀ ਅਤੇ ਅੱਜ ਮੁੜ ਅਜਿਹੀ ਇੱਕ ਹੋਰ ਈਮੇਲ ਮਿਲੀ ਹੈ।
ਇਸ ਦੌਰਾਨ ਪੁਲੀਸ ਟੀਮ ਅਤੇ ਸਵੈਟ ਟੀਮ ਸਮੇਤ ਹੋਰ ਪੁਲੀਸ ਬਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਵੱਖ-ਵੱਖ ਇਲਾਕੇ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਾਂਚ ਵੀ ਕੀਤੀ ਗਈ ਹੈ। ਪੁਲੀਸ ਵੱਲੋਂ ਹਰ ਆਉਣ ਜਾਣ ਵਾਲੇ ਸ਼ੱਕੀ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
Advertisement
Tags :
Golden Temple Amritsar