ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 16 ਦਸੰਬਰ
ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਪੁਤਲੀਘਰ ਬਜ਼ਾਰ ਤੋਂ ਰਾਮ ਤੀਰਥ ਰੋਡ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਜਿਨ੍ਹਾਂ ਵਿਅਕਤੀਆਂ ਵਲੋਂ ਆਪਣਾ ਸਮਾਨ ਦੁਕਾਨਾਂ ਦੇ ਬਾਹਰ ਤੇ ਸੜਕ ’ਤੇ ਰੱਖ ਕੇ ਨਜਾਇਜ਼ ਕਬਜ਼ੇ ਕੀਤੇ ਹੋਏ ਸਨ, ਉਨ੍ਹਾਂ ਦਾ ਸਮਾਨ ਮੌਕੇ ਤੋਂ ਚੁੱਕ ਕੇ ਨਗਰ ਨਿਗਮ ਦੇ ਸਟੋਰ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ। ਮਜੀਠਾ ਰੋਡ ’ਤੇ ਕੁੱਝ ਦੁਕਾਨਦਾਰਾਂ ਵਲੋਂ ਕਾਰਵਾਈ ਦਾ ਵਿਰੋਧ ਕੀਤਾ ਗਿਆ ਅਤੇ ਫੀਲਡ ਸਟਾਫ ਨਾਲ ਕਾਫੀ ਬਹਿਸ ਕੀਤੀ ਗਈ।