ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਰਿਆਦਾ ਉਲੰਘਣਾ ਮਾਮਲਾ: ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ

  ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ...
Advertisement

 

ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਤਲਬ ਕੀਤਾ ਹੈ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਧਾਰੀ ਰੱਖਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਦੀ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।

ਉਨ੍ਹਾਂ ਕਿਹਾ ਕਿ ਮਿਤੀ 1 ਅਗਸਤ ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ, ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ।

ਉਸ ਵੱਲੋਂ ਕੀਤੀ ਗਈ ਖਿਮਾ ਯਾਚਨਾ ਦੇ ਮਾਮਲੇ ਬਾਰੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

Advertisement
Show comments