ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਟੀਓ ਵੱਲੋਂ ਆਮ ਆਦਮੀ ਕਲੀਨਿਕ ਦੀ ਜਾਂਚ

ਜਲਦ ਹੀ ਖੋਲ੍ਹਿਆ ਜਾਵੇਗਾ ਫਿਜ਼ਿਓਥਰੈਪੀ ਕੇਂਦਰ
Advertisement

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 12 ਮਈ

Advertisement

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਇਸ ਮੌਕੇ ਕਲੀਨਿਕ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ ਕਰਵਾਉਣ ਆਏ ਲੋਕਾਂ ਦੀ ਫੀਡਬੈਕ ਲਈ। ਇਸ ਮੌਕੇ ਹਰਭਜਨ ਸਿੰਘ ਨੇ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਲਈ ਵਚਨਬੱਧ ਹੈ। ਇਸ ਲਈ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।

ਇਸ ਮੌਕੇ ਕੈਬਨਿਟ ਮੰਤਰੀ ਈਟੀਓ ਵੱਲੋਂ ਕਲੀਨਿਕ ਵਿਖੇ ਚੈਕਅਪ ਕਰਵਾਉਣ ਆਏ ਲੋਕਾਂ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਤੁਰੰਤ ਹੀ ਹਦਾਇਤ ਕੀਤੀ ਕਿ ਇੰਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਉਨ੍ਹਾਂ ਦੱਸਿਆ ਜਲਦੀ ਹੀ ਜੰਡਿਆਲਾ ਗੁਰੂ ਦੇ ਆਮ ਆਦਮੀ ਕਲੀਨਿਕ ਵਿਚ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੌਏ ਫਿਜ਼ਿਓਥਰੈਪੀ ਸੈਂਟਰ ਖੋਲ੍ਹਿਆ ਜਾਵੇਗਾ।

Advertisement