ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਨਵੰਬਰ
ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ -1 ਵਿੱਚ ਪਲੇਅ- ਪੈਨ ਤੋਂ ਸੈਕਿੰਡ ਕਲਾਸ ਦੇ ਬੱਚਿਆਂ ਦੀਆਂ ਪੂਰੀ ਕਲਾਸ ਐਕਟੀਵਿਟੀਆਂ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਯੂਕੇਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ। ਨਰਸਰੀ ਕਲਾਸ ਦੇ ਬੱਚਿਆਂ ਨੇ ਕਵਿਤਾ ’ਤੇ ਐਕਸ਼ਨ ਕੀਤੇ। ਐੱਲ.ਕੇ.ਜੀ ਕਲਾਸ ਦੇ ਬੱਚਿਆਂ ਵਲੋਂ ‘ਸਾਡੇ ਸਹਾਇਕ’ ਬਾਰੇ ਫੈਂਸੀ ਡਰੈਸ ਐਕਟੀਵਿਟੀ ਪੇਸ਼ ਕੀਤੀ ਗਈ। ਪ੍ਰਿੰਸੀਪਲ ਜਸਲੀਨ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਹੈ।