ਅੰਮ੍ਰਿਤਸਰ: ਉੱਘੇ ਪੱਤਰਕਾਰ ਤੇ ਲੇਖਕ ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਡਾ. ਰੂਪ ਸਿੰਘ ਤੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਸਮੇਤ ਅੰਮ੍ਰਿਤਸਰ ਦੇ ਪੱਤਰਕਾਰ ਭਾਈਚਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਸਪੁੱਤਰ ਹਿਰਦੇਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਭੰਵਰ ਨੇ ਅੱਜ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਏ ਤੇ ਉਨ੍ਹਾਂ ਦਾ ਅੱਜ ਬਾਅਦ ਦੁਪਿਹਰ ਸਸਕਾਰ ਕਰ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ