DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਗਗਨਦੀਪ ਦਾ ਪੋਸਟਮਾਰਟਮ ਨਾ ਕਰਵਾਉਣ ’ਤੇ ਅੜਿਆ ਪਰਿਵਾਰ

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮ੍ਰਿਤਕ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਪੋਸਟਮਾਰਟਮ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਰੰਧਾਵਾ ਦੀ ਪਤਨੀ...

  • fb
  • twitter
  • whatsapp
  • whatsapp
featured-img featured-img
Photo Source: Bikram Majithia/X
Advertisement

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮ੍ਰਿਤਕ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਪੋਸਟਮਾਰਟਮ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਭੁੱਲਰ ਅਤੇ ਹੋਰ ਸ਼ੱਕੀ ਹਿਰਾਸਤ ਵਿੱਚ ਨਹੀਂ ਲਏ ਜਾਂਦੇ, ਪਰਿਵਾਰ ਪੋਸਟਮਾਰਟਮ ਨਹੀਂ ਹੋਣ ਦੇਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪਤੀ 'ਤੇ ਭਾਰੀ ਦਬਾਅ ਸੀ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਲੀਲ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਉਪਿੰਦਰ ਕੌਰ ਨੇ ਕਿਹਾ, "ਸਾਨੂੰ ਪਹਿਲਾਂ ਇਨਸਾਫ਼ ਚਾਹੀਦਾ ਹੈ। ਮੁਲਜ਼ਮ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪੋਸਟਮਾਰਟਮ ਅਤੇ ਸਸਕਾਰ ਕੀਤਾ ਜਾਵੇਗਾ।" ਉਨ੍ਹਾਂ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਹੁੰਦੀ ਤਾਂ ਐੱਫ ਆਈ ਆਰ (FIR) ਦਰਜ ਕਰਨ ਵਿੱਚ ਇੰਨੀ ਦੇਰੀ ਨਾ ਹੁੰਦੀ, ਜੋ ਕਿ ਅੱਧੀ ਰਾਤ ਨੂੰ ਦਰਜ ਕੀਤੀ ਗਈ ਹੈ। ਆਪਣੀ ਸੁਰੱਖਿਆ ਦਾ ਖਦਸ਼ਾ ਪ੍ਰਗਟਾਉਂਦਿਆਂ ਉਨ੍ਹਾਂ ਤੁਰੰਤ ਪੁਲੀਸ ਸੁਰੱਖਿਆ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਵੀ ਹੁੰਦਾ ਹੈ ਤਾਂ ਆਪ (AAP) ਸਰਕਾਰ ਜ਼ਿੰਮੇਵਾਰ ਹੋਵੇਗੀ।

Advertisement

ਇਸ ਮਾਮਲੇ ਨੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਅਤੇ ਵਿਰੋਧੀ ਪਾਰਟੀਆਂ ਨੇ ਅੱਜ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ ਅਤੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ। ਲੰਘੀ ਦੇਰ ਰਾਤ ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਥਾਣਾ ਰਣਜੀਤ ਐਵੀਨਿਊ ਵਿਖੇ ਬੀ ਐੱਨ ਐੱਸ ਦੀ ਧਾਰਾ 108, 351(3) ਅਤੇ 3(5)ਹੇਠ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਰਾਤ ਲਗਪਗ 12 ਵਜੇ ਦਰਜ ਕੀਤਾ ਗਿਆ ਹੈ।

Advertisement
×