DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨੀ ਅਤੇ ਸਿੱਖੀ ਮਸਲਿਆਂ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ

ਕਿਸਾਨਾਂ ਵੱਲੋਂ ਚੁੱਕਿਆ ਗਿਆ ਲੈਂਡ ਪੂਲਿੰਗ ਨੀਤੀ ਦਾ ਮੁੱਦਾ

  • fb
  • twitter
  • whatsapp
  • whatsapp
Advertisement

ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਕਿਸਾਨੀ ਤੇ ਸਿੱਖੀ ਨਾਲ ਸਬੰਧਤ ਮਸਲਿਆਂ 'ਤੇ ਚਰਚਾ ਕੀਤੀ। ਇਹ ਕਿਸਾਨ ਆਗੂ ਅੱਜ ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।

ਜਥੇਦਾਰ ਨਾਲ ਮੁਲਾਕਾਤ ਕਰਨ ਵਾਲੇ ਪ੍ਰਮੁੱਖ ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਨ। ਇਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੇਵਾਲ, ਹਰਮੀਤ ਸਿੰਘ ਕਾਦੀਆਂ ਅਤੇ ਹੋਰ ਕਿਸਾਨ ਆਗੂ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਰ ਰਹੇ। ਮੁਲਾਕਾਤ ਦੌਰਾਨ ਪੰਜਾਬ ਅਤੇ ਸਿੱਖ ਕੌਮ ਪੱਖੀ ਕਈ ਅਹਿਮ ਮਾਮਲਿਆਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਹੋਇਆ।

Advertisement

ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੇਲੇ ਲੈਂਡ ਪੂਲਿੰਗ ਨੀਤੀ ਦਾ ਮਾਮਲਾ ਉਠਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਮਸਲੇ 'ਤੇ ਵੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਸ ਨੀਤੀ ਤਹਿਤ ਮੁੜ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਜਬਰੀ ਕਬਜ਼ੇ ਕੀਤੇ ਜਾਣਗੇ, ਜਿਸ ਨੂੰ ਰੋਕਣ ਦੀ ਵੱਡੀ ਲੋੜ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਵੀ ਕਿਸਾਨਾਂ ਨੇ ਵੱਡੇ ਅੰਦੋਲਨਾਂ ਰਾਹੀਂ ਅਜਿਹੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੂੰ ਵਾਪਸ ਕਰਵਾਇਆ ਹੈ।

Advertisement

ਮੁੱਖ ਮੰਤਰੀ ਦੀ ਕਥਿਤ ਵੀਡੀਓ ਵਾਲੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਛੱਡ ਕੇ ਸਮਰਪਣ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ ਹਨ।

Advertisement
×