ਕਿਸਾਨਾਂ ਵੱੱਲੋਂ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ

* ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਪੱਤਰ ਭੇਜਿਆ; * ਪਿੰਡਾਂ ’ਚ ਘਿਰਾਓ ਕਰਨ ਦੀ ਚਿਤਾਵਨੀ

ਕਿਸਾਨਾਂ ਵੱੱਲੋਂ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ

ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਕਾਰਕੁਨ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਅਗਸਤ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਝੰਡੇ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਖੇਤੀ ਆਰਡੀਨੈਂਸਾਂ ਅਤੇ ਹੋਰ ਕਿਸਾਨ ਮਾਮਲਿਆਂ ਨੂੰ ਲੈ ਕੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਵਿਖਾਵਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਤੇ ਚਿਤਾਵਨੀ ਪੱਤਰ ਵੀ ਭੇਜਿਆ ਗਿਆ।

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਕੂਟਰ, ਮੋਟਰਸਾਈਕਲਾਂ ਅਤੇ ਕਾਰਾਂ ਰਾਹੀਂ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨ ਵੱਖ ਵੱਖ ਇਲਾਕਿਆਂ ’ਚੋਂ ਕਾਫਲਿਆਂ ਦੇ ਰੂਪ ਵਿਚ ਸ਼ਹਿਰ ਪੁੱਜੇ ਜਿਥੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਬੰਡਾਲਾ, ਤਰਸੇਮ ਸਿੰਘ ਡੀਸੀ, ਕੈਬਨਿਟ ਮੰਤਰੀ ਓਪੀ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰਨਾਂ ਦੇ ਘਰਾਂ ਦੇ ਬਾਹਰ ਰੋਸ ਵਿਖਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਕਿਸਾਨ ਆਗੂ ਡਾ. ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਅਤੇ ਚਿਤਾਵਨੀ ਪੱਤਰ ਵੀ ਸੌਂਪੇ ਗਏ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕਿਸਾਨ ਮਾਰੂ ਬਿੱਲਾਂ ਖਿਲਾਫ ਮਤਾ ਪਾਸ ਕਰਨ। ਉਨ੍ਹਾਂ ਆਖਿਆ ਕਿ ਜੇਕਰ ਅਜਿਹਾ ਜਲਦੀ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਸੰਸਦ ਮੈਂਬਰਾਂ ਅਤੇ ਵਿਧਾਨਕਾਰਾਂ ਨੂੰ ਪਿੰਡਾਂ ਵਿਚ ਆਉਣ ’ਤੇ ਕਾਲੀਆਂ ਝੰਡੀਆਂ ਵਿਖਾਉਣਗੀਆਂ। ਪ੍ਰਧਾਨ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ’ਚ ਉਨ੍ਹਾਂ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇੇ। ਇਸ ਮੌਕੇ ਸ਼ੀਤਲ ਸਿੰਘ ਤਲਵੰਡੀ, ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਲਖਬੀਰ ਸਿੰਘ ਅਦਲੀਵਾਲ ਨੇ ਤਹਿਸੀਲ ਅਜਨਾਲਾ ਤੋਂ ਆਏ ਕਾਫਲੇ ਦੀ ਅਗਵਾਈ ਕੀਤੀ। ਉਨ੍ਹਾਂ ਨੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਰਿਹਾਇਸ਼ ਦੇ ਬਾਹਰ ਧਰਨੇ ਦਿੱਤੇ। ਇਸੇ ਤਰ੍ਹਾਂ ਇਕ ਕਾਫਲਾ ਜਮਹੂਰੀ ਕਿਸਾਨ ਸਭਾ ਦੇ ਆਗੂ ਰਤਨ ਸਿੰਘ ਰੰਧਾਵਾ, ਬਾਬਾ ਅਰਜਨ ਸਿੰਘ, ਬਲਬੀਰ ਸਿੰਘ ਗੁਮਾਨਪੁਰ ਦੀ ਅਗਵਾਈ ਹੇਠ ਅਟਾਰੀ ਤੋਂ ਅੰਮ੍ਰਿਤਸਰ ਪੁੱਜਾ ਤੇ ਵਿਧਾਇਕ ਤਰਸੇਮ ਸਿੰਘ ਡੀਸੀ ਦੇ ਘਰ ਬਾਹਰ ਰੋਸ ਵਿਖਾਵਾ ਕੀਤਾ। ਇਸ ਤੋਂ ਇਲਾਵਾ ਅਕਾਲੀ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਦੇ ਘਰ ਬਾਹਰ ਵਿਖਾਵਾ ਕੀਤਾ। ਇਸ ਤੋਂ ਬਾਅਦ ਸਾਰੇ ਕਾਫਲਿਆਂ ਨੇ ਕੈਬਨਿਟ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।

ਘੱਟੋ ਘੱਟ ਸਮਰਥਨ ਮੁੱਲ ਤੇ ਮੁਫਤ ਬਿਜਲੀ ਬੰਦ ਨਹੀਂ ਹੋਣ ਦਿਆਂਗੇ : ਸੁਖਬੀਰ

ਬਠਿੰਡਾ/ਲੰਬੀ (ਇਕਬਾਲ ਸਿੰਘ ਸ਼ਾਂਤ/ਮਨੋਜ ਸ਼ਰਮਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਫ਼ਦ ਨੂੰ ਕਿਸਾਨੀ ਹਿੱਤਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਦਾ ਭਰੋਸਾ ਦਿਵਾਇਆ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਵਫ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ-2020 ਖਿਲਾਫ਼ ਚਿਤਾਵਨੀ ਪੱਤਰ ਦੇਣ ਪਿੰਡ ਬਾਦਲ ਪੁੱਜਿਆ। ਉਨ੍ਹਾਂ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਨੂੰ ਕੇਂਦਰੀ ਸਰਕਾਰ ਨਾਲੋਂ ਨਾਤਾ ਤੋੜਨ ਦੀ ਅਪੀਲ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਖੇਤੀ ਆਰਡੀਨੈਂਸ ਬਾਰੇ ਸ਼ੰਕਿਆਂ ਸਮੇਤ ਕਿਸਾਨਾਂ ਦੀ ਹਰੇਕ ਸਮੱਸਿਆ ਲਈ ਉਹ ਹਾਜ਼ਰ ਹਨ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਜੇ ਕੋਈ ਅਜਿਹੀ ਨੌਬਤ ਆਈ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿਛਾਂਹ ਨਹੀਂ ਹਟੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਕਮੇਟੀ ਬਲਕਰਨ ਸਿੰਘ ਬਰਾੜ ਦੇ ਇਲਾਵਾ ਸੀਨੀਅਰ ਅਕਾਲੀ ਆਗੂ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਮੁੱਖ ਖ਼ਬਰਾਂ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕਿਸਾਨੀ ਨਾਲ ਕੇਂਦਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਖ਼ਿਲਾਫ਼ ਕਾਨੂੰਨ...

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਕਿਸਾਨਾਂ ਨੂੰ ਨਹੀਂ ਮਿਲ ਰਿਹਾ ਚਿੱਟੇ ਸੋਨੇ ਦਾ ਐੱਮਐੱਸਪੀ ਭਾਅ

ਹਜ਼ਾਰ ਤੋਂ ਪੰਦਰਾਂ ਸੌ ਘਾਟੇ ਵਿੱਚ ਨਰਮਾ ਵੇਚਣ ਲਈ ਮਜਬੂਰ ਹੋਏ ਕਿਸਾਨ

ਸ਼ਹਿਰ

View All