ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਕਣਕ ਦੀ ਖਰੀਦ ਯਕੀਨੀ ਬਣਾਉਣ ਤੇ ਖੇਤੀ ਕਾਨੂੰਨ ਰੱਦ ਕਰਨ ’ਤੇ ਜ਼ੋਰ

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਅੰਮ੍ਰਿਤਸਰ ਇਲਾਕੇ ਦੇ ਪਿੰਡ ਵਿੱਚ ਸਰਕਾਰ ਦਾ ਪੁਤਲਾ ਸਾੜਦੇ ਹੋਏ ਕਿਸਾਨ ਅਤੇ ਹਾਜ਼ਰ ਬੀਬੀਆਂ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਅਪਰੈਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਲੋਕਾਂ ਨੂੰ 18 ਅਪਰੈਲ ਨੂੰ ਕੀਤੀ ਜਾ ਰਹੀ ਕਿਸਾਨ ਮਹਾਰੈਲੀ ਅਤੇ 5 ਮਈ ਨੂੰ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਲਈ ਪ੍ਰੇਰਿਤ ਕੀਤਾ ਗਿਆ। 

 ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਤੇ ਹੋਰਨਾਂ ਨੇ ਦੱਸਿਆ ਕਿ ਅੱਜ ਜਥੇਬੰਦੀ ਦੇ ਵੱਖ ਵੱਖ ਯੂਨਿਟਾਂ ਵਲੋਂ ਪਿੰਡ ਮੱਲੂਨੰਗਲ, ਮੱਖਣਵਿੰਡੀ, ਵਿਛੋਆ, ਰਾਜਾਤਾਲ, ਬਾਬੋਵਾਲ, ਕਾਜੀਕੋਟ, ਖਤਰਾਏ ਕਲਾਂ, ਛੀਨਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਸਰਕਾਰ ਦੇ ਪੁਤਲੇ ਸਾੜੇ ਗਏ। ਉਨ੍ਹਾਂ ਨੇ ਐੱਫਸੀਆਈ ਵੱਲੋਂ ਲਾਈਆਂ ਬੇਲੋੜੀਆਂ ਸ਼ਰਤਾਂ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨੀ ਕਿੱਤੇ ਨੂੰ ਤਬਾਹ ਕਰਨਾ ਚਾਹੁੰਦੀ ਹੈ। ਇਸ ਨਾਲ ਆਮ ਲੋਕ ਵੀ ਪ੍ਰਭਾਵਿਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਫਸਲਾਂ ਦੀ ਖਰੀਦ ਲਈ ਕਿਸਾਨਾਂ ਕੋਲੋਂ ਜਮ੍ਹਾਂਬੰਦੀਆਂ ਮੰਗੀਆਂ ਜਾ ਰਹੀਆਂ ਹਨ, ਜੋ ਕਿ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਠੇਕੇ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਮਾਰੂ ਹੈ। ਪ੍ਰਦਰਸ਼ਨਕਾਰੀਆਂ ਵਿਚ ਗੁਰਦੇਵ ਸਿੰਘ ਵਰਪਾਲ, ਚਰਨਜੀਤ ਸਿੰਘ, ਅਮੋਲਕ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ ਚਾਟੀਵਿੰਡ, ਹਰਬਿੰਦਰ ਸਿੰਘ, ਅਜੀਤ ਸਿੰਘ ਠੱਠੀਆਂ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ। 

ਨਰਮੇ ਦੇ ਬੀਜਾਂ ਦੀਆਂ ਕੀਮਤਾਂ ਵਧਾਉਣ ਦੀ ਨਿੰਦਾ: ਕਿਸਾਨ ਆਗੂ ਲਖਵਿੰਦਰ ਸਿੰਘ, ਜਰਮਨਜੀਤ ਸਿੰਘ ਬੰਡਾਲਾ, ਰਣਜੋਤ ਸਿੰਘ, ਸਕੱਤਰ ਸਿੰਘ ਕੋਟਲਾ ਨੇ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦਾ ਰੇਟ 37 ਰੁਪਏ ਪ੍ਰਤੀ ਪੈਕੇਟ ਵਧਾਏ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਖੇਤੀ ਲਾਗਤ ਹੋਰ ਵਧੇਗੀ ਅਤੇ ਕਿਸਾਨਾਂ ਦੀ ਜੇਬ ’ਤੇ ਵਾਧੂ ਬੋਝ ਪਵੇਗਾ। ਇਸ ਮੌਕੇ ਕਿਸਾਨ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੰਗਾਂ ਨੂੰ ਜਲਦ ਮੰਨਿਆ ਜਾਵੇ ਤਾਂ ਕਿ ਕਿਸਾਨ ਖੇਤੀ ਵੱਲ ਧਿਆਨ ਦੇ ਸਕਣ।

ਕਾਦੀਆਂ ਵਿੱਚ ਕਿਸਾਨ ਮਹਾ ਰੈਲੀ 

ਕਾਦੀਆਂ (ਮਕਬੂਲ ਅਹਿਮਦ): ਇਥੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਅੱਜ ਕਿਸਾਨ ਮਹਾਰੈਲੀ ਕਰਵਾਈ ਗਈ ਜਿਸ ਵਿੱਚ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦੀਆਂ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਬੀਬੀ ਦਵਿੰਦਰ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੇਸ਼ ’ਚ ਫ਼ਿਰਕੂ ਏਜੰਡੇ ਰਾਹੀਂ ਕਿਸਾਨ ਅੰਦੋਲਨ  ਤੋਂ ਦੇਸ਼ ਵਾਸੀਆਂ ਦਾ ਧਿਆਨ ਹਟਾਉਣਾ ਚਾਹੁੰਦੀ ਹੈ। ਕਰੋਨਾ ਮਹਾਮਾਰੀ ਕਾਰਨ ਵੱਡੇ ਪੱਧਰ ’ਤੇ ਮਜ਼ਦੂਰ ਬੇਰੁਜ਼ਗਾਰ ਹੋ ਗਏ ਹਨ। ਅਜਿਹੇ ਸਮੇਂ ਮੋਦੀ ਸਰਕਾਰ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਰੈਲੀ ’ਚ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਚਿਰ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਣੀਆਂ ਜਾਂਦੀਆਂ ਉਸ ਸਮੇਂ ਤਕ ਦਿੱਲੀ ’ਚ ਧਰਨਾ ਜਾਰੀ ਰਹੇਗਾ। ਰੈਲੀ ’ਚ ਕਿਸਾਨਾਂ ਨੇ 15 ਸੂਤਰੀ ਮੱਤਿਆਂ ਨੂੰ ਪ੍ਰਵਾਨਗੀ ਵੀ ਦਿੱਤੀ। ਇਨ੍ਹਾਂ ਮੱਤਿਆਂ ’ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ, ਦਿੱਲੀ ਮੋਰਚੇ ’ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿਵਾਉਣਾ, ਕਰਜ਼ੇ ਮੁਆਫ਼ ਕਰਵਾਉਣੇ, ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣਾ ਤੇ ਸਿੱਧੀ ਅਦਾਇਗੀ ਬੰਦ ਕਰਨ ਸਮੇਤ ਕਈ ਮਤੇ ਸ਼ਾਮਲ ਸਨ। ਇਹ ਰੈਲੀ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਖੁਜਾਲਾ, ਭਜਨ ਸਿੰਘ, ਸੋਹਣ ਸਿੰਘ, ਗੁਰਪ੍ਰਤਾਪ ਸਿੰਘ, ਗੁਰਮੁਖ ਸਿੰਘ, ਰਣਬੀਰ ਸਿੰਘ ਆਦਿ ਦੇ ਸਹਿਯੋਗ ਨਾਲ ਕਰਵਾਈ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All