ਪੰਜਾਬੀ ਟ੍ਰਿਬਿਊਨ ਵੈੱਸ ਡੈੱਸਕ
ਚੰਡੀਗੜ੍ਹ, 10 ਜਨਵਰੀ
ਪਟਿਆਲਾ ਦੇ ਅਰਬਨ ਅਸਟੇਟ ਵਿੱਚ ਅੱਜ ਕਿਸਾਨਾਂ ਤੇ ਇਲਾਕਾ ਵਾਸੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਬੋਲੀਆਂ ਪਾਈਆਂ।