DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar : ਰਾਮ ਤੀਰਥ ਸੜਕ ’ਤੇ ਕਿਸਾਨਾਂ ਦਾ ਧਰਨਾ ਜਾਰੀ

ਮੀਟਿੰਗ ਬੇਸਿੱਟਾ ਰਹਿਣ ਮਗਰੋਂ ਧਰਨਾ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
Advertisement

ਕਿਸਾਨ ਮਜ਼ਦੂਰ ਮੋਰਚੇ ਵੱਲੋਂ ਇੱਥੇ ਬਾਈਪਾਸ ਰੋਡ ਰਾਮ ਤੀਰਥ ਵਿਚ ਲਾਇਆ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਪੁਲੀਸ ਪ੍ਰਸ਼ਾਸਨ ਨਾਲ ਸਬੰਧਿਤ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਇਹ ਮੀਟਿੰਗ ਬੇਸਿੱਟਾ ਰਹੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਇਹ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ।

ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਜਥੇਬੰਦੀ ਅੰਮ੍ਰਿਤਸਰ ਵਿਚ ਡਿਪਟੀ ਕਮਿਸ਼ਨਰ ਦਫਤਰ ਵਿਚ ਧਰਨਾ ਦੇਣ ਆ ਰਹੀ ਸੀ ਤਾਂ ਉਨ੍ਹਾਂ ਨੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਈਪਾਸ ਰੋਡ ਰਾਮ ਤੀਰਥ ਵਿਖੇ ਧਰਨਾ ਲਾ ਦਿੱਤਾ ਸੀ ਜੋ ਅੱਜ ਦੂਜੇ ਦਿਨ ਵੀ ਜਾਰੀ ਹੈ। ਉਹਨਾਂ ਦੱਸਿਆ ਕਿ ਰਾਤ ਵੀ ਕਿਸਾਨ ਧਰਨਾ ਸਥਾਨ ’ਤੇ ਬੈਠੇ ਰਹੇ ਹਨ।

Advertisement

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵੱਖ-ਵੱਖ ਥਾਵਾਂ ਤੋਂ ਕਿਸਾਨ ਜਥੇ ਧਰਨਾ ਸਥਾਨ ’ਤੇ ਪਹੁੰਚਣ ਲਈ ਜਦੋਂ ਆ ਰਹੇ ਸੀ ਤਾਂ ਪੁਲੀਸ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ। ਕੁਝ ਥਾਵਾਂ ’ਤੇ ਲਾਠੀਚਾਰਜ ਵੀ ਕੀਤਾ ਗਿਆ ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ ਅਤੇ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੂਜੇ ਪਾਸੇ ਪੁਲੀਸ ਦਾ ਇੱਕ ਏਸੀਪੀ ਪੱਧਰ ਦਾ ਅਧਿਕਾਰੀ ਵੀ ਜ਼ਖਮੀ ਹੋਇਆ ਹੈ।

Advertisement

ਕਿਸਾਨਾਂ ਦੀ ਮੰਗ ਹੈ ਕਿ ਭਾਰਤ ਅਮਰੀਕਾ ਸਮਝੌਤਾ, ਬਿਜਲੀ ਸੋਧ ਬਿਲ, ਬੀਜ ਐਕਟ 2025 ਆਦਿ ਖਿਲਾਫ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ ਅਤੇ ਇਹ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਇਸ ਤੋਂ ਇਲਾਵਾ ਹੋਰ ਮੰਗਾਂ ਵੀ ਮੰਨੀਆਂ ਜਾਣ।

Advertisement
×