ਅੰਮ੍ਰਿਤਸਰ: ਪੰਜਾਬ ਦੀ ਅਗਵਾਈ ਵਿੱਚ ਅੱਜ ਜ਼ੋਨ ਬਾਬਾ ਨੋਧ ਸਿੰਘ ਦੀ ਮੀਟਿੰਗ ਚੱਬਾ ’ਚ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਵਲਜੀਤ ਸਿੰਘ ਵੰਨਚੜ੍ਹੀ ਤੇ ਮਨਰਾਜ ਸਿੰਘ ਮਨੀ ਵੱਲਾ ਨੇ ਕੀਤੀ। ਮੀਟਿੰਗ ’ਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਆਦਿ ਨੇ ਕਿਹਾ ਕਿ ਅੱਜ ਜ਼ੋਨ ਦੀ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਆਗੂਆਂ ਕੋਲੋਂ ਪਿਛਲੇ ਦਿਨੀਂ ਜ਼ੋਨ ਅਹੁਦੇ ਤੋਂ ਖਾਰਜ ਕੀਤੇ ਗੁਰਦੇਵ ਸਿੰਘ ਵਰਪਾਲ ਦੀ ਮੁੱਢਲੀ ਮੈਂਬਰਸ਼ਿੱਪ ਨੂੰ ਸਰਬਮੰਮਤੀ ਨਾਲ ਮੁੱਢੋਂ ਰੱਦ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕੀਤਾ ਗਿਆ ਹੈ। -ਖੇਤਰੀ ਪ੍ਰਤੀਨਿਧ