ਕਿਸਾਨ ਮਹਾਰੈਲੀ

ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ ਕਿਸਾਨ

ਢਿੱਲੇ ਖਰੀਦ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਦਾ ਐਲਾਨ

ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ ਕਿਸਾਨ

ਅੰਮ੍ਰਿਤਸਰ ਵਿੱਚ ਐਤਵਾਰ ਨੂੰ ਹੋਈ ਕਿਸਾਨ ਮਹਾਰੈਲੀ ਵਿੱਚ ਸ਼ਾਮਲ ਲੋਕ। -ਫੋਟੋ: ਪੀਟੀਆਈ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 18 ਅਪਰੈਲ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹੁਣ ਕਣਕ ਦੀ ਖਰੀਦ ਦੇ ਢਿੱਲੇ ਪ੍ਰਬੰਧਾਂ ਸਬੰਧੀ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਵੀ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਥੇ ਕੀਤੀ ਕਿਸਾਨ ਮਹਾਰੈਲੀ ਵਿੱਚ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ 21 ਤੋਂ 25 ਅਪਰੈਲ ਤੱਕ ਪਿੰਡ ਪੱਧਰੀ ਪੁਤਲੇ ਫੂਕ ਮੁਜ਼ਾਹਰੇ ਕਰਨ ਅਤੇ 5 ਮਈ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਥੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਇਸ ਕਿਸਾਨ ਮਹਾਰੈਲੀ ਦੌਰਾਨ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਅਤੇ ਸ਼ਹੀਦ ਨਵਰੀਤ ਸਿੰਘ ਡਿਬਡਿਬਾ ਸਮੇਤ ਹੋਰ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਰੈਲੀ ਵਿੱਚ ਮਾਰਕੀਟ ਕਮੇਟੀ, ਆੜ੍ਹਤੀ ਐਸੋਸੀਏਸ਼ਨ, ਬੱਸ ਯੂਨੀਅਨ ਵਰਕਰ, ਐਕਸ ਸਰਵਿਸਮੈਨ ਯੂਨੀਅਨ, ਪੱਲੇਦਾਰ ਯੂਨੀਅਨ, ਰੇਹੜੀ ਫੜ੍ਹੀ ਯੂਨੀਅਨ, ਵੱਲਾ ਸਬਜ਼ੀ ਮੰਡੀ ਯੂਨੀਅਨ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਨੇ ਵੀ ਸਹਿਯੋਗ ਦਿੱਤਾ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾਂ ਅਤੇ ਗੁਰਬਚਨ ਸਿੰਘ ਚੱਬਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ  ਕੇਂਦਰ ਦੀ ਮੋਦੀ ਸਰਕਾਰ ਕਰੋਨਾ ਦੀ ਆੜ ਹੇਠ ਦਿੱਲੀ ਮੋਰਚੇ ਨੂੰ ਚੁਕਾਉਣ ਦੀ ਨੀਤੀ ਬਣਾ ਰਹੀ ਹੈ, ਜਿਸ ਨੂੰ ਕਿਸਾਨ ਪੂਰਾ ਨਹੀਂ ਹੋਣ ਦੇਣਗੇ। ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ। ਬੁਲਾਰਿਆਂ ਨੇ ਆਖਿਆ ਕਿ ਲੋੜ ਪੈਣ ’ਤੇ ਇਹ ਸੰਘਰਸ਼ 2024 ਤੱਕ ਜਾਰੀ ਰੱਖਿਆ ਜਾਵੇਗਾ। ਪੰਜਾਬ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਬੁਲਾਰਿਆਂ ਨੇ ਆਖਿਆ ਕਿ ਕਣਕ ਦੀ ਖਰੀਦ ਨਿਰਵਿਘਨ ਜਾਰੀ ਰੱਖੀ ਜਾਵੇ, ਫਰਦ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ, ਬਾਰਦਾਨੇ ਦੀ ਘਾਟ ਨੂੰ ਪੂਰਾ ਕਰਕੇ ਮੰਡੀਆਂ ਵਿੱਚੋਂ ਕਣਕ ਦੀ ਤੁਰੰਤ ਚੁਕਾਈ ਕਰਵਾਈ ਜਾਵੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ 21 ਤੋਂ 25 ਅਪਰੈਲ ਤੱਕ ਪਿੰਡ ਪੱਧਰ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਜਾਣਗੇ ਅਤੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਵੀ ਮੰਗਿਆ। 

ਰੈਲੀ ਨੂੰ ਹਰਦੀਪ ਸਿੰਘ ਡਿਬਡਿਬਾ, ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ, ਸਕੱਤਰ ਸਿੰਘ ਕੋਟਲਾ, ਬਾਜ ਸਿੰਘ, ਕੋਮਲਪ੍ਰੀਤ ਕੌਰ, ਨਵਦੀਪ ਕੌਰ, ਮੁਲਾਜ਼ਮ ਆਗੂ ਕੁਲਦੀਪ ਸਿੰਘ ਕਾਹਲੋਂ, ਬੱਸ ਯੂਨੀਅਨ ਤੋਂ ਦਿਲਬਾਗ ਸਿੰਘ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦਾ ਅਹਿਦ ਲਿਆ। 

ਪ੍ਰਸ਼ਾਸਨ ਵੱਲੋਂ ਸੰਘਰਸ਼ ਕਮੇਟੀ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ

ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਖਿਆ ਕਿ ਜਥੇਬੰਦੀ ਨੂੰ ਇਸ ਸਬੰਧੀ ਚੌਕਸ ਕੀਤਾ ਗਿਆ ਸੀ ਅਤੇ ਜ਼ਿਲ੍ਹਾ ਮੰਡੀ ਅਧਿਕਾਰੀ ਰਾਹੀਂ ਜਥੇਬੰਦੀ ਦੇ ਆਗੂਆਂ ਨੂੰ ਲਿਖਤੀ ਚਿਤਾਵਨੀ ਪੱਤਰ ਵੀ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕਮੇਟੀ ਵੱਲੋਂ ਕਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All