ਕਿਸਾਨ ਜਥਿਆਂ ਨੇ ਦਿੱਲੀ ਮੋਰਚਿਆਂ ਨੂੰ ਵਹੀਰਾਂ ਘੱਤੀਆਂ : The Tribune India

ਕਿਸਾਨ ਜਥਿਆਂ ਨੇ ਦਿੱਲੀ ਮੋਰਚਿਆਂ ਨੂੰ ਵਹੀਰਾਂ ਘੱਤੀਆਂ

ਕਿਸਾਨ ਜਥਿਆਂ ਨੇ ਦਿੱਲੀ ਮੋਰਚਿਆਂ ਨੂੰ ਵਹੀਰਾਂ ਘੱਤੀਆਂ

ਕਿਸਾਨਾਂ ਦਾ ਜਥਾ ਦਿੱਲੀ ਵੱਲ ਰਵਾਨਾ ਹੋਣ ਤੋਂ ਪਹਿਲਾਂ ਨਾਅਰੇ ਲਾਉਂਦਾ ਹੋਇਆ। ਫੋਟੋ: ਸੁੱਖ

ਪਾਲ ਸਿੰਘ ਨੌਲੀ

ਜਲੰਧਰ, 25 ਨਵੰਬਰ

ਕਿਸਾਨੀ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਕਿਸਾਨਾਂ ਦੀਆਂ ਟਰਾਲੀਆਂ ਦਿੱਲੀ ਦੀਆਂ ਹੱਦਾਂ ਵੱਲ ਵਹੀਰਾਂ ਘੱਤ ਕੇ ਜਾ ਰਹੀਆਂ ਹਨ। ਕੇਂਦਰੀ ਮੰਤਰੀ ਮੰਡਲ ਵੱਲੋਂ ਖੇਤੀ ਦੇ ਤਿੰਨੋਂ ਕਾਨੂੰਨ ਵਾਪਸ ਲੈਣ ਦੇ ਫੈਸਲੇ ‘ਤੇ ਮੋਹਰ ਲੱਗਣ ਤੋਂ ਬਾਅਦ ਕਿਸਾਨਾਂ ਨੇ ਜੇਤੂ ਰੌਂਅ ਵਿੱਚ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਪਿਛਲੇ ਤਿੰਨ ਦਿਨਾਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਜੱਥੇ ਟਰਾਲੀਆਂ ਰਾਹੀ ਸਿੰਘੂ ਤੇ ਟਿੱਕਟੀ ਬਾਰਡਰਾਂ ’ਤੇ ਜਾ ਰਹੇ ਹਨ। ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਹੈ ਕਿ ਕੰਢੀ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਟਰਾਲੀਆਂ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਪਹੁੰੰਚ ਰਹੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲਾ ਕਪੂਰਥਲਾ ਵੱਡੇ ਕਾਫਲੇ ਦਿਲੀ ਅੰਦੋਲਨ ਲਈ ਰਵਾਨਾ ਹੋਏ । ਇੱਕ ਕਾਫਲਾ ਜਸਬੀਰ ਸਿੰਘ ਲਿੱਟਾਂ ਜ਼ਿਲਾ ਪ੍ਰਧਾਨ ਦੀ ਅਗਵਾਈ ਵਿੱਚ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਨਕੋਦਰ,ਸ਼ਾਹਕੋਟ ਅਤੇ ਫਿਲੌਰ ਤੋਂ ਕਿਸਾਨਾਂ ਦੇ ਜੱਥੇ ਵੱਡੀ ਗਿਣਤੀ ਵਿੱਚ ਸਿੰਘੂ ਬਾਰਡਰ ਲਈ ਰਵਾਨਾ ਹੋਏ ਹਨ।ਇਸੇ ਤਰ੍ਹਾਂ ਕਿਰਤੀ ਕਿਸਾਨ ਯੂਨੀਅਨ ਦੇ ਜੱਥੇ ਨੂਰਮਹਿਲ ਦੇ ਪਿੰਡਾਂ ਵਿੱਚੋਂ ਰਵਾਨਾ ਹੋਏ।

ਤਰਨ ਤਾਰਨ(ਗੁਰਬਖਸ਼ਪੁਰੀ : ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇਲਾਕੇ ਦੇ ਪਿੰਡ ਜਰਮਸਤਪੁਰ ਵਿੱਚ ਅੱਜ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦਿੱਲੀ ਦੇ ਕਿਸਾਨ ਅੰਦੋਲਨ ਦਾ ਪੱਕਾ ਹੱਲ ਕਰਨ ਲਈ ਕਿਸਾਨਾਂ ਵਲੋਂ ਉਠਾਏ ਜਾ ਰਹੇ ਸਾਰੇ ਮਸਲਿਆਂ ਦਾ ਨਿਪਟਾਰਾ ਕੀਤੇ ਜਾਣ ਤੇ ਜੋਰ ਦਿੱਤਾ| ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਭੁਪਿੰਦਰ ਸਿੰਘ ਪੰਡੋਰੀ ਤੱਖਤ ਮੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਪਾਰਲੀਮੈਂਟ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਤੱਕ ਦੀ ਪ੍ਰਕਿਰਿਆ ਪੂਰੀ ਕੀਤੇ ਜਾਣ, ਐੱਮਐੱਸਪੀ ਸਾਰੇ ਦੇਸ਼ ਅੰਦਰ ਲਾਗੂ ਕਰਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਕੱਦਗਿੱਲ, ਗੁਰਪਾਲ ਸਿੰਘ ਗੁਰਵੇਲ ਸਿੰਘ, ਜਗਸੀਰ ਸਿੰਘ ਨੇ ਵੀ ਸੰਬੋਧਨ ਕੀਤਾ|

ਨਵਾਂਸ਼ਹਿਰ (ਲਾਜਵੰਤ ਸਿੰਘ): ਦਿੱਲੀ ਬਾਰਡਰ ਤੇ 26 ਨਵੰਬਰ ਨੂੰ ਕਿਸਾਨੀ ਘੋਲ ਦੀ ਵਰ੍ਹੇਗੰਢ ਮਨਾਉਣ ਲਈ ਅੱਜ ਸਥਾਨਕ ਰਿਲਾਇੰਸ ਸਟੋਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਦਿੱਲੀ ਨੂੰ ਰਵਾਨਾ ਹੋਇਆ। ਇਸ ਜਥੇ ਵਿਚ ਗੁਰਬਖਸ਼ ਕੌਰ ਸੰਘਾ, ਪਰਮਜੀਤ ਸਿੰਘ ਸ਼ਹਾਬਪੁਰ, ਮੱਖਣ ਸਿੰਘ ਭਾਨਮਜਾਰਾ, ਮਨਜੀਤ ਕੌਰ ਅਲਾਚੌਰ, ਸੁਰਿੰਦਰ ਸਿੰਘ ਮਹਿਰਮਪੁਰ, ਬਿੱਕਰ ਸਿੰਘ ਸ਼ੇਖੂਪੁਰ, ਗੁਰਦਿਆਲ ਰੱਕੜ ,ਬਚਿੱਤਰ ਸਿੰਘ ਮਹਿਮੂਦਪੁਰ, ਬਲਜਿੰਦਰ ਸਿੰਘ ਤਰਕਸ਼ੀਲ ਅਤੇ ਹੋਰ ਆਗੂ ਸ਼ਾਮਲ ਸਨ।

ਅਜਨਾਲਾ(ਸੁਖਦੇਵ ਸਿੰਘ ਸੁੱਖ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਦੇ ਜਥੇ ਦਿੱਲੀ ਜਾਣ ਲਈ ਰਵਾਨਾ ਹੋਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ਼ਾ ਅੰਮ੍ਰਿਤਸਰ ਦੇ ਪ੍ਰਧਾਨ ਧੰਨਵੰਤ ਸਿੰਘ ਖਤਰਾਏ ਕਲ਼ਾਂ ਨੇ ਸੰਬੋਧਨ ਕੀਤਾ ਸ਼ਾਹਕੋਟ(ਗੁਰਮੀਤ ਸਿੰਘ ਖੋਸਲਾ): ਕਿਸਾਨੀ ਸੰਘਰਸ਼ ਦੀ 26 ਨਵੰਬਰ ਨੂੰ ਮਨਾਈ ਜਾ ਰਹੀ ਵਰੇਗੰਢ ਵਿੱਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸ਼ਾਹਕੋਟ ਅਤੇ ਨਕੋਦਰ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋ ਗਿਆ।

ਅੰਮ੍ਰਿਤਸਰ(ਮਨਮੋਹਨ ਸਿੰਘ ਢਿੱਲੋਂ): ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਮੈਂਬਰਾਂ ਦਾ ਜਥਾ ਦਿੱਲੀ ਬਾਰਡਰਾਂ ’ਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਸੰਘਰਸ਼ਸ਼ੀਲ ਕਿਸਾਨਾਂ ਲਈ ਕੰਬਲ, ਖੇਸੀਆਂ, ਕਿਤਾਬਾਂ ਤੇ ਰਸਾਲਿਆਂ ਦੀ ਸਮੱਗਰੀ ਲੈ ਕੇ ਰਵਾਨਾ ਹੋਇਆ। ਇਹ ਜਥਾ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਸੁਰਜੀਤ ਜੱਜ, ਮਨਜੀਤ ਸਿੰਘ ਧਾਲੀਵਾਲ ਤੇ ਰਣਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਰਵਾਨਾ ਹੋਇਆ।

ਟਰੈਕਟਰ ਟਰਾਲੀਆਂ ’ਤੇ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਦਿੱਲੀ ਰਵਾਨਾ

ਦਿੱਲੀ ਮੋਰਚੇ ਨੂੰ ਜਾਣ ਮੌਕੇ ਕਿਸਾਨ ਨਾਅਰੇ ਲਗਾਉਂਦੇ ਹੋਏ।

ਫਤਿਹਗੜ੍ਹ ਚੂੜੀਆਂ(ਹਰਪਾਲ ਸਿੰਘ ਨਾਗਰਾ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਕੁਲਦੀਪ ਸਿੰਘ ਨੇ ਦੱਸਿਆ ਕਿ ਟਰੈਕਟਰ ਟਰਾਲੀਆਂ ਅਤੇ ਕਾਰਾਂ ਦਾ ਕਾਫਲਾ ਜ਼ਿਲ੍ਹਾ ਪ੍ਰਧਾਨ ਸ਼ਬੇਗ ਸਿੰਘ ਠੱਠਾ ਦੀ ਅਗਵਾਈ ਹੇਠ ਕਿਸਾਨਾਂ ਮਜਦੂਰਾ ਨੂੰ ਲੈ ਕੇ ਦਿੱਲੀ ਮੋਰਚੇ ਵੱਲ ਰਵਾਨਾ ਹੋਏ। ਕਾਫਲੇ ਵਿੱਚ ਕਿਸਾਨਾਂ ਮਜਦੂਰਾਂ ਨੌਜਵਾਨਾਂ ਅਤੇ ਬੀਬੀਆ ਨੇ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ, ਗੁਰਮੀਤ ਸਿੰਘ , ਗੁਰਨਾਮ ਸਿੰਘ, ਨਵਜੋਤ ਸਿੰਘ, ਨਿਰਮਲ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।ਇਸ ਦੌਰਾਨ ਹੀ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਵੀ ਰਵਾਨਾ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਸ਼ਹਿਰ

View All