ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ ਵਿੱਚੋਂ ਮਹਿਲਾ ਸ਼ਰਧਾਲੂ ਲਾਪਤਾ

9 ਨਵੰਬਰ ਨੂੰ ਅੱਠ ਮੈਂਬਰਾਂ ਦੇ ਭਾਰਤ ਪਰਤਨ ਤੋਂ ਬਾਅਦ ਜਥੇ ਦੇ 1900 ਮੈਂਬਰ ਵੀਰਵਾਰ ਨੂੰ ਵਾਪਸ ਪਰਤੇ, 1 ਦੀ ਪਾਕਿਸਤਾਨ ਦੇ ਗੁਜਰਾਂਵਾਲਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਗੁਰਪੁਰਬ ਮਨਾਉਣ ਮਗਰੋਂ ਪਾਕਿਸਤਾਨ ਤੋਂ ਵਤਨ ਪਰਤੇ ਸਿੱਖ ਸ਼ਰਧਾਲੂ। ਫਾਈਲ ਫੋਟੋ: ਵਿਸ਼ਾਲ ਕੁਮਾਰ
Advertisement

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਅਤੇ ਹੋਰ ਇਤਿਹਾਸਕ ਅਸਥਾਨਾਂ ’ਤੇ ਭਾਰਤ ਤੋਂ ਗਿਆ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਵੀਰਵਾਰ ਨੂੰ ਪਾਕਿਸਤਾਨ ਤੋਂ ਵਾਪਸ ਪਰਤ ਆਇਆ ਹੈ। ਪਰ ਇਸ ਜਥੇ ਦੀ ਇੱਕ ਮਹਿਲਾ ਮੈਂਬਰ ਦੇ ਵਾਪਸ ਨਾ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਹੋਈ ਮਹਿਲਾ ਮੈਂਬਰ ਦੀ ਪਛਾਣ ਸਰਬਜੀਤ ਕੌਰ ਵਾਸੀ ਅਮਾਨੀਪੁਰ ਕਪੂਰਥਲਾ ਵਜੋਂ ਹੋਈ ਹੈ।

ਉਸ ਦੇ ਜਥੇ ਵਿੱਚੋਂ ਗੁੰਮ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸੂਬਾ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀ ਉਲਝਣ ਵਿੱਚ ਹਨ ਅਤੇ ਉਹ ਮਹਿਲਾ ਦੇ ਪਰਿਵਾਰਕ ਮੈਂਬਰਾਂ ਅਤੇ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਨੇ ਇਮੀਗ੍ਰੇਸ਼ਨ ਫਾਰਮ ਵਿੱਚ ਆਪਣੀ ਨਾਗਰਿਕਤਾ ਅਤੇ ਪਾਸਪੋਰਟ ਨੰਬਰ ਦਾ ਜ਼ਿਕਰ ਨਹੀਂ ਕੀਤਾ ਸੀ।

Advertisement

ਅਧਿਕਾਰੀਆਂ ਵੱਲੋਂ ਇਸ ਸਬੰਧੀ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਰਿਪੋਰਟ ਕਰ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੂਤਰਾਂ ਨੇ ਦੱਸਿਆ ਕਿ ਸਰਬਜੀਤ ਕੌਰ 1932 ਮੈਂਬਰੀ ਜਥੇ ਦਾ ਹਿੱਸਾ ਸੀ ਜੋ 4 ਨਵੰਬਰ ਨੂੰ ਅਟਾਰੀ-ਵਾਹਗਾ ਸਾਂਝੀ ਚੈੱਕ ਪੋਸਟ ਰਾਹੀਂ ਪਾਕਿਸਤਾਨ ਗਿਆ ਸੀ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ 1922 ਸ਼ਰਧਾਲੂ ਆਪਣੇ ਦੇਸ਼ ਪਰਤ ਆਏ ਸਨ ਅਤੇ ਮਹਿਲਾ ਉਨ੍ਹਾਂ ਵਿੱਚ ਸ਼ਾਮਲ ਨਹੀਂ ਸੀ।

ਇਸ ਤੋਂ ਪਹਿਲਾਂ 9 ਨਵੰਬਰ ਨੂੰ ਜਥੇ ਦੇ ਅੱਠ ਮੈਂਬਰ, ਜਿਨ੍ਹਾਂ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗਰਗੱਜ ਵੀ ਸ਼ਾਮਲ ਸਨ, ਭਾਰਤ ਪਰਤ ਆਏ ਸਨ।ਜਾਣਕਾਰੀ ਅਨੁਸਾਰ ਇੱਕ ਹੋਰ ਸ਼ਰਧਾਲੂ ਸੁਖਵਿੰਦਰ ਸਿੰਘ (67) ਨਿਵਾਸੀ ਚਾਉਕੇ ਪਿੰਡ ਜ਼ਿਲ੍ਹਾ ਬਠਿੰਡਾ ਦੀ 10 ਨਵੰਬਰ ਨੂੰ ਪਾਕਿਸਤਾਨ ਦੇ ਗੁਜਰਾਂਵਾਲਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

Advertisement
Show comments