ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਸਤੰਬਰ
ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਉੱਤੇ ਕੀਤੇ ਗਏ ਫ਼ੌਜੀ ਹਮਲੇ ਦਾ ਵਿਰੋਧ ਕਰਨ ਵਾਲੇ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਸ ਦੇ ਬੇਟੇ ਸਤਵੰਤ ਸਿੰਘ ਨੂੰ ਅੱਜ 2 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ 50 ਹਜ਼ਾਰ ਰੁਪਏ ਦਿੱਤੇ ਗਏ ਸਨ। ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਜੂਨ 1984 ਦਾ ਹਮਲਾ ਸਿੱਖ ਮਾਨਸਿਕਤਾ ’ਤੇ ਗਹਿਰਾ ਜ਼ਖ਼ਮ ਹੈ, ਜਿਸ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਸ ਦਾ ਬਦਲਾ ਲੈਣ ਵਾਲੇ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਬੇਅੰਤ ਸਿੰਘ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ।