ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ ਦੇ ਸਿਵਲ ਹਸਪਤਾਲ ’ਚ ਸ਼ਾਰਟ ਸਰਕਟ ਕਰਕੇ ਅੱਗ ਲੱਗੀ

ਜਾਨੀ ਨੁਕਸਾਨ ਤੋਂ ਬਚਾਅ ਰਿਹਾ
Advertisement

ਸਥਾਨਕ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਜ ਸਵੇਰੇ ਅਚਨਚੇਤ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਹਸਪਤਾਲ ਦੇ ਬਲੱਡ ਬੈਂਕ ਨਾਲ ਲੱਗਦੇ ਇੱਕ ਸਟੋਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਇਥੇ ਨੇੜੇ ਹੀ ਬੱਚਿਆਂ ਦਾ ਵਾਰਡ ਵੀ ਸੀ। ਅੱਗ ਲੱਗਣ ਨਾਲ ਹਸਪਤਾਲ ਵਿੱਚ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਆਪਣੇ ਬੱਚਿਆਂ ਨੂੰ ਲੈ ਕੇ ਭੱਜੇ।

ਅੱਗ ਕਰਕੇ ਹਸਪਤਾਲ ਧੂੰਏਂ ਨਾਲ ਭਰ ਗਿਆ, ਜਿਸ ਨਾਲ ਇਲਾਜ ਲਈ ਆਏ ਮਰੀਜ਼ ਵੀ ਡਰ ਗਏ। ਇਸ ਦੌਰਾਨ ਹਸਪਤਾਲ ਦੇ ਕਰਮਚਾਰੀ ਨੇ ਨਾ ਸਿਰਫ ਵਾਰਡ ਦੇ ਸ਼ੀਸ਼ੇ ਤੋੜੇ ਤਾਂ ਜੋ ਧੂੰਆਂ ਬਾਹਰ ਨਿਕਲ ਸਕੇ, ਸਗੋਂ ਅੱਗ ’ਤੇ ਕਾਬੂ ਪਾਉਣ ਵਾਸਤੇ ਇੱਥੇ ਲੱਗੇ ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਕੀਤੀ। ਬੜੀ ਮੁੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ।

Advertisement

ਘਟਨਾ ਦੀ ਸੂਚਨਾ ਮਿਲਣ ’ਤੇ ਸਿਵਲ ਸਰਜਨ ਡਾ. ਸਵਰਨਜੀਤ ਧਵਨ ਮੌਕੇ ’ਤੇ ਪਹੁੰਚੇ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ ਸਨ। ਸਿਵਲ ਸਰਜਨ ਡਾ. ਧਵਨ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ, ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।

Advertisement
Tags :
fire at Amritsar Civil Hospitalਅੰਮ੍ਰਿਤਸਰ ਦੇ ਸਿਵਲ ਹਸਪਤਾਲ ’ਚ ਅੱਗ
Show comments