DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਹਿਲਾਂ SIR ਹੁਣ ਮੁੱਖ ਮੰਤਰੀ ਸਿਹਤ ਯੋਜਨਾ; ਗੈਰ-ਵਿੱਦਿਅਕ ਡਿਊਟੀਆਂ ਪੜ੍ਹਾਈ ਅਤੇ ਇਮਤਿਹਾਨਾਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ: ਡੀ ਟੀ ਐੱਫ

ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਨੇ ਸੂਬੇ ਵਿੱਚ ਅਧਿਆਪਕਾਂ ਨੂੰ ਦਿੱਤੀਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ SIR ਦੀ ਤਿਆਰੀ ਨੇ ਅਧਿਆਪਕ ਬੀ ਐੱਲ ਓਜ਼ ਨੂੰ ਸਕੂਲੀ ਸਿੱਖਿਆ ਤੋਂ ਦੂਰ...

  • fb
  • twitter
  • whatsapp
  • whatsapp
featured-img featured-img
File Photo
Advertisement

ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਨੇ ਸੂਬੇ ਵਿੱਚ ਅਧਿਆਪਕਾਂ ਨੂੰ ਦਿੱਤੀਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ SIR ਦੀ ਤਿਆਰੀ ਨੇ ਅਧਿਆਪਕ ਬੀ ਐੱਲ ਓਜ਼ ਨੂੰ ਸਕੂਲੀ ਸਿੱਖਿਆ ਤੋਂ ਦੂਰ ਰੱਖਿਆ ਅਤੇ ਹੁਣ 'ਮੁੱਖ ਮੰਤਰੀ ਸਿਹਤ ਯੋਜਨਾ' (MMSY) ਦੀ ਸ਼ੁਰੂਆਤ ਤੋਂ ਬਾਅਦ ਸਿਹਤ ਵਿਭਾਗ ਨੇ ਕੰਪਿਊਟਰ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਐਨਰੋਲਮੈਂਟ ਕੈਂਪਾਂ ਦੇ ਪ੍ਰਬੰਧਨ, ਡਾਟਾ ਐਂਟਰੀ ਅਤੇ ਸਿਹਤ ਕਾਰਡ ਬਣਾਉਣ ਲਈ ਪੋਰਟਲ ਚਲਾਉਣ ਵਰਗੇ ਕੰਮ ਸੌਂਪ ਦਿੱਤੇ ਹਨ।

ਡੀ ਟੀ ਐੱਫ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਸਿੱਖਿਆ ਮੰਤਰੀ ਅਧਿਆਪਕਾਂ ਤੋਂ ਸਿਰਫ਼ ਪੜ੍ਹਾਈ ਦਾ ਕੰਮ ਲੈਣ ਦੀਆਂ ਗੱਲਾਂ ਕਰਦੇ ਹਨ, ਪਰ ਸਾਰਾ ਸਾਲ ਉਨ੍ਹਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾਇਆ ਜਾਂਦਾ ਹੈ, ਜਿਸ ਨਾਲ ਸਕੂਲੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।

Advertisement

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 55 ਅਧਿਆਪਕਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਦੂਰ ਇਸ ਯੋਜਨਾ ਲਈ ਤਾਇਨਾਤ ਕੀਤਾ ਹੈ, ਜਦਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਇਹ ਕੰਮ ਸੇਵਾ ਕੇਂਦਰਾਂ ਰਾਹੀਂ ਕੀਤਾ ਜਾਵੇਗਾ। ਜਥੇਬੰਦੀ ਨੇ ਇਨ੍ਹਾਂ ਬੇਵਕਤੀ ਡਿਊਟੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਪ੍ਰਬੰਧਕੀ ਕੰਮਾਂ ਲਈ ਬੇਰੁਜ਼ਗਾਰਾਂ ਨੂੰ ਨਵੀਂ ਭਰਤੀ ਕਰਕੇ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਅਧਿਆਪਕ ਪ੍ਰੈਕਟੀਕਲ ਅਤੇ ਫਾਈਨਲ ਪ੍ਰੀਖਿਆਵਾਂ ਦੇ ਅਹਿਮ ਸਮੇਂ ਦੌਰਾਨ ਆਪਣਾ ਪੂਰਾ ਧਿਆਨ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਲਗਾ ਸਕਣ।

Advertisement

Advertisement
×