ਕੈਦੀ ਤੋਂ ਪੰਜ ਮੋਬਾਈਲ ਫੋਨ ਬਰਾਮਦ

ਕੈਦੀ ਤੋਂ ਪੰਜ ਮੋਬਾਈਲ ਫੋਨ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਅਪਰੈਲ

ਸਥਾਨਕ ਕੇਂਦਰੀ ਜੇਲ੍ਹ ਵਿਚੋਂ ਪੰਜ ਮੋਬਾਇਲ ਫੋਨ ਅਤੇ ਚਾਰਜਰ ਬਰਾਮਦ ਹੋਏ ਹਨ। ਪੁਲੀਸ ਨੇ ਇਸ ਸਬੰਧ ਵਿੱਚ ਕੈਦੀ ਦਵਿੰਦਰ ਸਿੰਘ ਉਰਫ ਭੋਲੂ ਖਿਲਾਫ ਕੇਸ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਨੇ ਦੱਸਿਆ ਕਿ ਬੈਰਕ ਨੰਬਰ-6 ਵਿਚ ਜਾਂਚ ਕਰਨ ਵੇਲੇ ਇਸ ਕੈਦੀ ਕੋਲੋਂ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਇਆ। ਇਸ ਦੌਰਾਨ ਇਕ ਮੋਬਾਈਲ ਫੋਨ ਬਾਥਰੂਮ ਦੇ ਵਾਸ਼ਬੇਸਿਨ ਹੇਠਾਂ ਲੁਕਾਇਆ ਹੋਇਆ ਸੀ ਜੋ ਕਿ ਬਰਾਮਦ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੋਰ ਵੱਖ ਵੱਖ ਥਾਵਾਂ ਤੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਇਸਲਾਮਾਬਾਦ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਪੁਲੀਸ ਨੇ ਭਰੋਸਾ ਦਿੱਤਾ ਕਿ ਕੈਦੀ ਖ਼ਿਲਾਫ਼ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All