ਐੱਲ-20 ਸੰਮੇਲਨ ਦੇ ਮੱਦੇਨਜ਼ਰ ਪੁਲੀਸ ਤੇ ਨੀਮ ਫੌਜੀ ਬਲਾਂ ਵੱਲੋਂ ਫਲੈਗ ਮਾਰਚ : The Tribune India

ਐੱਲ-20 ਸੰਮੇਲਨ ਦੇ ਮੱਦੇਨਜ਼ਰ ਪੁਲੀਸ ਤੇ ਨੀਮ ਫੌਜੀ ਬਲਾਂ ਵੱਲੋਂ ਫਲੈਗ ਮਾਰਚ

ਅੱਜ ਪੁੱਜਣਗੇ ਵਿਦੇਸ਼ੀ ਡੈਲੀਗੇਟ; ਸ਼ਹਿਰ ਦੇ ਕੁਝ ਮਾਰਗਾਂ ’ਤੇ ਆਵਾਜਾਈ ਰਹੇਗੀ ਪ੍ਰਭਾਵਿਤ; ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਐੱਲ-20 ਸੰਮੇਲਨ ਦੇ ਮੱਦੇਨਜ਼ਰ ਪੁਲੀਸ ਤੇ ਨੀਮ ਫੌਜੀ ਬਲਾਂ ਵੱਲੋਂ ਫਲੈਗ ਮਾਰਚ

ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਫਲੈਗ ਮਾਰਚ ਕਰਦੇ ਹੋਏ ਨੀਮ ਫੌਜੀ ਬਲ ਦੇ ਜਵਾਨ। -ਫੋਟੋ: ਵਿਸ਼ਾਲ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਮਾਰਚ

ਜੀ-20 ਦੇ ਤਹਿਤ 19 ਅਤੇ 20 ਮਾਰਚ ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲੇ ਐੱਲ-20 ਸੰਮੇਲਨ ਦੇ ਮੱਦੇਨਜ਼ਰ ਪੁਲੀਸ ਵੱਲੋਂ ਅੱਜ ਇੱਥੇ ਨੀਮ ਫੌਜੀ ਬਲਾਂ ਸਣੇ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ। ਵਿਦੇਸ਼ੀ ਮਹਿਮਾਨਾਂ ਦੀ ਆਮਦ ਤੇ ਕੁਝ ਰੂਟ ਪਲਾਨ ਵੀ ਜਾਰੀ ਕੀਤੇ ਗਏ ਹਨ, ਜਿੱਥੇ ਭਲਕੇ ਕੁਝ ਸਮੇਂ ਲਈ ਆਵਾਜਾਈ ਬੰਦ ਰਹੇਗੀ। ਭਾਵੇਂ ਪੁਲੀਸ ਵੱਲੋਂ ਇਹ ਕਰੜੇ ਸੁਰੱਖਿਆ ਪ੍ਰਬੰਧ ਕੌਮਾਂਤਰੀ ਸੰਮੇਲਨ ਦੇ ਮੱਦੇਨਜ਼ਰ ਕੀਤੇ ਗਏ ਹਨ ਪਰ ਲੋਕਾਂ ਵੱਲੋਂ ਇਸ ਨੂੰ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਪੁਲੀਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।

ਪੁਲੀਸ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਐੱਲ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆ ਰਹੇ ਵਿਦੇਸ਼ੀ ਡੈਲੀਗੇਟਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿਚ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਲਕੇ 19 ਮਾਰਚ ਨੂੰ ਇਹ ਵਿਦੇਸ਼ੀ ਡੈਲੀਗੇਟ ਸ਼ਾਮ ਪੰਜ ਵਜੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ ਜੱਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਦੁਰਗਿਆਨਾ ਮੰਦਰ ਵੀ ਜਾਣਗੇ। ਇਸ ਲਈ ਸ਼ਾਮ ਨੂੰ 5 ਤੋਂ ਰਾਤ 8 ਵਜੇ ਤਕ ਇਸ ਇਲਾਕੇ ਦੇ ਰੂਟ ਆਮ ਆਵਾਜਾਈ ਵਾਸਤੇ ਪ੍ਰਭਾਵਿਤ ਹੋਣਗੇ। ਉਨ੍ਹਾਂ ਇਸ ਮਾਮਲੇ ਵਿਚ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਾਸਤੇ ਸੁਰੱਖਿਆ ਦੇ ਨਜ਼ਰੀਏ ਤੋਂ ਸ਼ਹਿਰ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਹੈ। ਜਿੱਥੇ ਪੁਲੀਸ, ਸੀ ਆਰ ਪੀ ਐਫ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਧੇਰੇ ਇਲਾਕਿਆਂ ਵਿਚ ਸੁਰੱਖਿਆ ਬਲਾਂ ਨੇ ਵਾਹਨਾਂ ਤੇ ਫਲੈਗ ਮਾਰਚ ਕੀਤਾ ਹੈ ਜਦੋਂਕਿ ਸ਼ਹਿਰ ਦੇ ਅੰਦਰੂਨੀ ਅਤੇ ਭੀੜੇ ਇਲਾਕਿਆਂ ਵਿਚ ਪੈਦਲ ਰੂਪ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ। ਸ਼ਹਿਰ ਦੇ ਅੰਦਰ ਅਤੇ ਬਾਹਰ ਲਗਭਗ ਸੌ ਨਾਕੇ ਵੀ ਲਗਾਏ ਗਏ ਹਨ। ਥਾਣਿਆਂ ਵਿੱਚ ਨੀਮ ਫੌਜੀ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਵਿੱਚ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਰਾਂ ਦੇ ਸ਼ੀਸ਼ੇ ਉੱਪਰ ਕਾਲੀਆਂ ਫਿਲਮਾਂ ਲਗਾਉਣ ਵਾਲੇ ਅਤੇ ਹੂਟਰ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All