ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆ

ਪੌਂਗ, ਭਾਖੜਾ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਦਾ ਸਿਲਸਿਲਾ ਜਾਰੀ; ਸਰਹੱਦੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਸਕੂਲ ਬੰਦ; ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਤਸਵੀਰ ਪਾਲ ਸਿੰਘ ਨੌਲੀ
Advertisement

ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪੈ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ। ਹੜ੍ਹਾਂ ਕਰਕੇ ਪੰਜਾਬ ਵਿੱਚ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਵੀ ਰਾਵੀ ਅਤੇ ਬਿਆਸ ਦਰਿਆ ਵੀ ਚੜ੍ਹੇ ਹੋਏ ਹਨ। ਪ੍ਰਸ਼ਾਸਨ ਨੇ ਸਰਹਦੀ ਜ਼ਿਲ੍ਹਿਆਂ ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਫਾਜ਼ਿਲਕਾ ਵਿਚ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

Advertisement

ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਹੜ੍ਹਾਂ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਖਿੱਚ ਲਈਆਂ ਹਨ। ਸੂਬਾ ਸਰਕਾਰ ਵੱਲੋਂ ਜਲੰਧਰ ਵਿੱਚ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ ਵੀ ਕਰ ਰਹੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਤਰਨ ਤਾਰਨ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪਠਾਨਕੋਟ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ।

ਮਾਲਵੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੀਜੇ ਦਿਨ ਵੀ ਮੀਂਹ ਜਾਰੀ ਹੈ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਦਾ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਰਾਵੀ ਅਤੇ ਬਿਆਸ ਦੇ ਕੰਢਿਆਂ 'ਤੇ ਪੈਂਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਹੈ।

ਅੱਜ ਸਵੇਰੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ ਹੈ।

 

Advertisement
Tags :
#EmergencyEvacuation#FloodAlert#GurdaspurFloods#MalwaFloods#RaviRiverBeasRiverFlood situationFloodReliefPunjabFloodsPunjabRainsTarnTaranਸਰਹੱਦੀ ਜ਼ਿਲ੍ਹੇਹੜ੍ਹਗੁਰਦਾਸਪੁਰਤਰਨ ਤਾਰਨਪੰਜਾਬ ਮੀਂਹਫਲੱਟ ਅਲਰਟਬਿਆਸ ਦਰਿਆ