
ਫ਼ਰਸ਼ ਅਤੇ ਗਾਰਡਰ ਤਬਦੀਲ ਕਰਨ ਦੀ ਸੇਵਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਪ੍ਰਦੀਪ ਸਿੰਘ ਅਤੇ ਹੋਰ।
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜਨਵਰੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ’ਚ ਬਣੇ ਸੁਨਹਿਰੀ ਸ਼ੈੱਡ ਹੇਠ ਨਵਾਂ ਫਰਸ਼ ਲਾਇਆ ਗਿਆ ਹੈ। ਇਸ ਅਸਥਾਨ ’ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾਏ ਗਏ ਹਨ। ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫ਼ਰਸ਼ ਵੀ ਤਬਦੀਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਕੋਲੋਂ ਕਰਵਾਈ ਗਈ ਹੈ। ਇਸ ਸੇਵਾ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਸੰਗਤ ਲਈ ਸ਼ਰਧਾ ਵਾਲਾ ਸਥਾਨ ਹੈ। ਇਸ ਅਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਸਟੀਲ ਵਿਚ ਤਬਦੀਲ ਕੀਤੇ ਗਏ ਹਨ। ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ ਹੈ।
ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਸੁਖਹਰਪ੍ਰੀਤ ਸਿੰਘ ਰੋਡੇ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਨਰਿੰਦਰ ਸਿੰਘ ਤੇ ਨਿਸ਼ਾਨ ਸਿੰਘ ਵੀ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ