ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (64) ਅੱਜ ਸ਼ਾਮ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਣਕਾਰੀ ਅਨੁਸਾਰ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ਼ਾਮ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਉਹ ਪਿਛਲੇ ਸਾਲ ਨਵੰਬਰ ’ਚ ਦਰਬਾਰ ਸਾਹਿਬ ’ਚੋਂ ਮੁੱਖ ਗ੍ਰੰਥੀ ਵਜੋਂ ਸੇਵਾਮੁਕਤ ਹੋਏ ਸਨ। ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।