ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ : The Tribune India

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਵਾਦ ਮਾਮਲੇ ਵਿੱਚ ਤਿੰਨ ਹੋਰ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਈ

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ

ਜਥੇਦਾਰ ਗਿਆਨੀ ਹਰਪ੍ਰੀਤ ਿਸੰਘ ਅਕਾਲ ਤਖ਼ਤ ਤੋਂ ਹੁਕਮ ਸੁਣਾਉਂਦੇ ਹੋਏ। -ਫੋਟੋ: ਿਵਸ਼ਾਲ

ਟ੍ਰਿਬਿਉੂਨ ਨਿਉੂਜ਼ ਸਰਵਿਸ 

ਅੰਮ੍ਰਿਤਸਰ, 6 ਦਸੰਬਰ 

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ  ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ  ਹੈ, ਜਦੋਂਕਿ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖ਼ਾਹ ਲਾਈ ਗਈ ਹੈ।  ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇੱਕ ਮੈਂਬਰ ਨੂੰ ਉੱਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,  ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ  ਮਲਕੀਅਤ  ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ  ਸੁਲਤਾਨ  ਸਿੰਘ ਅਤੇ  ਭਾਈ ਮੰਗਲ ਸਿੰਘ ਸ਼ਾਮਲ ਸਨ। 

 ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੇ ਮਾਮਲੇ ਨੂੰ ਵਿਚਾਰਨ ਮਗਰੋਂ ਅਗਲੇਰੀ ਕਾਰਵਾਈ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ  ਕੀਤੀ ਗਈ। ਇਸ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਤਲਬ ਕੀਤੇ ਗਏ ਸਨ।   ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ  ਬੋਰਡ ਦੇ ਤਿੰਨ ਮੈਂਬਰਾਂ  ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ   ਨੂੰ ਤਨਖ਼ਾਹੀਆ ਕਰਾਰ ਦਿੱਤੇ ਦੋ ਸਾਬਕਾ ਜਥੇਦਾਰਾਂ ਦੀਆਂ ਸੇਵਾਵਾਂ ਬਹਾਲ ਕਰਨ ਦੇ ਦੋਸ਼ ਹੇਠ ਧਾਰਮਿਕ ਸਜ਼ਾ ਸੁਣਾਈ ਹੈ।  ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਦਿਨ ਰੋਜ਼ਾਨਾ ਇੱਕ-ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ, ਜੂਠੇ ਬਰਤਨ ਮਾਂਜਣ ਅਤੇ   ਝਾੜੂ ਮਾਰਨ ਦੀ ਸੇਵਾ ਲਾਈ ਗਈ ਹੈ।  ਬਾਅਦ ਵਿੱਚ  ਹਰ ਇੱਕ ਨੂੰ 501 ਰੁਪਏ ਦੀ ਕੜਾਹ-ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਦੇ ਆਦੇਸ਼ ਦਿੱਤੇ ਗਏ ਹਨ। 

 ਇੱਕ ਹੋਰ ਮੈਂਬਰ ਹਰਬੰਸ ਸਿੰਘ ਨੂੰ ਉਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖ਼ਾਹ ਨੂੰ ਹੀ ਪੂਰਾ ਕਰਨ ਦੇ ਆਦੇਸ਼ ਦਿੱਤੇ ਹਨ। ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ  ਕੈਂਪਸ ਖ਼ਾਲੀ ਕਰਨ ਦੇ ਦਿੱਤੇ ਗਏ ਆਦੇਸ਼ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਉਨ੍ਹਾਂ ਨੇ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਇਨ੍ਹਾਂ ਤੋਂ ਇਲਾਵਾ ਤਖ਼ਤ ਪਟਨਾ ਸਾਹਿਬ  ਦੇ  ਵਧੀਕ ਹੈੱਡ ਗ੍ਰੰਥੀ    ਭਾਈ  ਬਲਦੇਵ ਸਿੰਘ ਕੋਲੋਂ ਪੰਜ ਬਾਣੀਆਂ ਦਾ ਪਾਠ ਜ਼ੁਬਾਨੀ ਸੁਣਨ ਵਾਸਤੇ  ਉਥੋਂ ਦੇ ਪੰਜ ਪਿਆਰਿਆਂ ਨੂੰ ਆਦੇਸ਼ ਦਿੱਤੇ ਗਏ ਹਨ।   ਉਨ੍ਹਾਂ ਨੇ  ਪ੍ਰਬੰਧਕੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਜੇਕਰ ਭਾਈ ਬਲਦੇਵ ਸਿੰਘ   ਤਖ਼ਤ ਦਾ ਪ੍ਰਬੰਧ ਮਰਿਆਦਾ ਅਨੁਸਾਰ ਚਲਾਉਣ ਦੇ ਯੋਗ ਨਹੀਂ ਤਾਂ ਉਨ੍ਹਾਂ ਨੂੰ ਬਦਲ ਦਿੱਤਾ ਜਾਵੇ।  ਉਨ੍ਹਾਂ ਜਥੇਦਾਰ ਭਾਈ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਖ਼ਤਮ ਕਰਨ ਅਤੇ ਉਨ੍ਹਾਂ ਖ਼ਿਲਾਫ਼ ਆਈ ਸ਼ਿਕਾਇਤ ਸਬੰਧੀ ਪੜਤਾਲੀਆ ਕਮੇਟੀ ਨੂੰ ਆਪਣੀ ਜਾਂਚ ਜਾਰੀ ਰੱਖਣ ਤੇ ਇਸ ਦੀ ਜਾਂਚ ਰਿਪੋਰਟ  ਸ੍ਰੀ ਅਕਾਲ ਤਖ਼ਤ ਭੇਜਣ ਦੇ ਆਦੇਸ਼ ਦਿੱਤੇ।  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਧੇਰੇ ਮੁਲਾਜ਼ਮ ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕਰਦੇ ਹਨ।  ਉਨ੍ਹਾਂ ਪ੍ਰਬੰਧਕੀ ਕਮੇਟੀ ਨੂੰ ਮੁਲਾਜ਼ਮਾਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਤੇ ਦੋਸ਼ੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਸਬੰਧੀ ਆਦੇਸ਼ ਦਿੱਤੇ। ਉਨ੍ਹਾਂ ਤਖ਼ਤ ਸਾਹਿਬ ਦੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਸੇਵਾਵਾਂ ਵੀ ਤੁਰੰਤ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਬੰਧਕੀ ਕਮੇਟੀ ਦੇ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਉਪਰੰਤ 15 ਜਨਵਰੀ ਤੋਂ ਪਹਿਲਾਂ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਾਜ਼ਮੀ ਤੌਰ ਤੇ ਕਰਵਾਈ ਜਾਵੇ ਪਰ ਉਦੋਂ ਤਕ  ਪੁਰਾਣੀ ਕਮੇਟੀ ਹੀ ਕੰਮ ਕਰਦੀ ਰਹੇਗੀ।  ਉਨ੍ਹਾਂ ਨੇ ਬੋਰਡ ਦੇ ਮੈਂਬਰ ਮਹਿੰਦਰਪਾਲ ਸਿੰਘ ਅਤੇ ਰਾਜਾ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੇ ਤਨਖ਼ਾਹੀਏ ਕਰਾਰ ਦਿੱਤੇ  ਮੈਂਬਰਾਂ ਨੂੰ ਸ਼ਾਮਲ ਕਰਕੇ ਆਪਣਾ ਬਹੁਮਤ ਸਾਬਤ ਕਰਨ ਦਾ ਯਤਨ ਕੀਤਾ ਹੈ ਜੋ ਮਰਿਆਦਾ ਦੇ ਖ਼ਿਲਾਫ਼ ਹੈ। ਪ੍ਰਬੰਧਕੀ ਕਮੇਟੀ ਦੇ ਸਹਿਯੋਗ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ। 

ਜਥੇਦਾਰ ਦੇ ਫ਼ੈਸਲੇ ਦਾ ਪਟਨਾ ਸਾਹਿਬ ’ਚ ਵਿਰੋਧ 

ਤਖ਼ਤ ਪਟਨਾ ਸਾਹਿਬ ਦੇ ਮੈਂਬਰ ਅਕਾਲ ਤਖ਼ਤ ਅੱਗੇ ਪੇਸ਼ ਹੁੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਤਖਤ  ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕਰਮਚਾਰੀਆਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਦੇ ਕੀਤੇ ਗਏ ਫੈਸਲੇ ਦਾ  ਪਟਨਾ ਸਾਹਿਬ ਵਿਖੇ ਸਖ਼ਤ ਵਿਰੋਧ ਹੋਇਆ ਹੈ।  ਇਸੇ  ਤਰ੍ਹਾਂ ਪ੍ਰਬੰਧਕੀ ਬੋਰਡ ਦੇ ਦੋ ਮੈਂਬਰਾਂ, ਜਿਨ੍ਹਾਂ ਨੂੰ ਤਨਖਾਹ ਲਾਈ ਗਈ ਹੈ,  ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਮਿਲੇ ਵੇਰਵਿਆਂ ਮੁਤਾਬਕ  ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕੁਝ ਕਰਮਚਾਰੀਆਂ ਤੇ ਹੋਰਨਾਂ ਵੱਲੋਂ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧ ਵਿੱਚ ਰੋਸ ਵਿਖਾਵਾ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਦੀ ਪੁਸ਼ਟੀ ਕਰਦਿਆਂ ਮੁਅੱਤਲ ਕੀਤੇ ਗਏ ਜਥੇਦਾਰ ਗਿਆਨੀ  ਰਣਜੀਤ ਸਿੰਘ ਗੌਹਰ  ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਰਬਉੱਚ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All