DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ

ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਇਮਾਨਦਾਰ ਅਤੇ ਪੰਜਾਬ ਪੱਖੀ ਆਗੂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨਾਲ ਜੁੜਨਗੇ: ਤਰਸੇਮ ਸਿੰਘ

  • fb
  • twitter
  • whatsapp
  • whatsapp
Advertisement

ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਸਿਆਸੀ ਝਟਕਾ ਲੱਗਿਆ, ਜਦੋਂ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਮੌਜੂਦਾ ਐੱਸ ਜੀ ਪੀ ਸੀ (SGPC) ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ ਹੋ ਗਏ।

ਇਸ ਗੱਲ ਦਾ ਐਲਾਨ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਵੱਲੋਂ ਕੀਤਾ ਗਿਆ। ਇਹ ਸ਼ਮੂਲੀਅਤ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ।

Advertisement

ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਹਿੱਤਾਂ, ਪੰਥਕ ਸਿਧਾਂਤਾਂ ਅਤੇ ਲੋਕਾਂ ਦੀ ਆਵਾਜ਼ ਲਈ ਇਮਾਨਦਾਰੀ ਨਾਲ ਸੰਘਰਸ਼ ਕਰਨਾ ਚਾਹੁੰਦੇ ਹਨ, ਪਾਰਟੀ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਡਾ. ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਵਰਗੇ ਤਜਰਬੇਕਾਰ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਇਮਾਨਦਾਰ, ਪੰਥ ਦਰਦੀ ਅਤੇ ਪੰਜਾਬ ਪੱਖੀ ਆਗੂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨਾਲ ਜੁੜਨਗੇ, ਜਿਸ ਨਾਲ ਪੰਜਾਬ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤ ਹੋਵੇਗੀ।

Advertisement

ਇਸ ਮੌਕੇ ਡਾ. ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਨੂੰ ਪਹਿਲ ਦੇਣ ਦੇ ਮੰਤਵ ਨਾਲ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਹੱਕਾਂ ਲਈ ਹਰ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ।

ਪ੍ਰੈਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਸ਼ਮੂਲੀਅਤ ਨੂੰ ਪਾਰਟੀ ਲਈ ਇੱਕ ਅਹਿਮ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਗਿਆ।

Advertisement
×