ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ 19ਵੇਂ ਪਾਈਟੈਕਸ ਦਾ ਉਦਘਾਟਨ

ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ 19ਵੇਂ ਪਾਈਟੈਕਸ ਕੌਮਾਂਤਰੀ ਵਪਾਰ ਮੇਲੇ ਦਾ ਰਸਮੀ ਉਦਘਾਟਨ ਸ਼ੁੱਕਰਵਾਰ ਸ਼ਾਮ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਾਬਕਾ ਰਾਸ਼ਟਰਪਤੀ ਨੇ...
ਪੀਐਚਡੀਸੀਸੀਆਈ ਦੇ ਸਕੱਤਰ ਜਨਰਲ ਨਵੀਨ ਸੇਠ ਨੇ ਚੈਂਬਰ ਬਾਰੇ ਰਿਪੋਰਟ ਪੇਸ਼ ਕੀਤੀ ।
Advertisement

ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ 19ਵੇਂ ਪਾਈਟੈਕਸ ਕੌਮਾਂਤਰੀ ਵਪਾਰ ਮੇਲੇ ਦਾ ਰਸਮੀ ਉਦਘਾਟਨ ਸ਼ੁੱਕਰਵਾਰ ਸ਼ਾਮ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰ ਗਾਣ ਵਿੱਚ ਵੀ ਪੰਜਾਬ ਸਭ ਤੋਂ ਪਹਿਲਾਂ ਆਉਂਦਾ ਹੈ। ਬ੍ਰੈਡ ਬਾਸਕੇਟ ਆਫ਼ ਇੰਡੀਆ ਵਜੋਂ ਜਾਣਿਆ ਜਾਂਦਾ ਪੰਜਾਬ ਹੁਣ ਬਦਲ ਰਿਹਾ ਹੈ। ਇੱਥੇ ਖੇਤੀਬਾੜੀ ਵਿਭਿੰਨਤਾ ਨਵਾਂ ਰੂਪ ਧਾਰਨ ਕਰ ਰਹੀ ਹੈ। ਪੰਜਾਬ ਅੱਜ ਐਮਐਸਐਮਈ, ਤਕਨਾਲੋਜੀ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਦੇ ਖੇਤਰ ਵਿੱਚ ਪਾਵਰ ਹੱਬ ਬਣਦਾ ਜਾ ਰਿਹਾ ਹੈ। ਇਸਦਾ ਸਿਹਰਾ ਪੰਜਾਬ ਦੇ ਮਿਹਨਤੀ ਲੋਕਾਂ ਨੂੰ ਜਾਂਦਾ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਹਿੰਮਤ, ਕੁਰਬਾਨੀ ਅਤੇ ਉੱਦਮ ਦੀ ਜਿਉਂਦੀ ਜਾਗਦੀ ਮਿਸਾਲ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਅਧਿਆਤਮਕ ਰੌਸ਼ਨੀ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਮਨੁੱਖਤਾ ਨੂੰ ਪ੍ਰੇਰਿਤ ਕਰਦੀ ਹੈ। ਪੰਜਾਬ ਦੀ ਵਿਰਾਸਤ ਪ੍ਰੇਰਨਾਦਾਇਕ ਹੈ।

ਸਾਬਕਾ ਰਾਸ਼ਟਰਪਤੀ ਨੇ ਪੀਐਚਡੀਸੀਸੀਆਈ ਪ੍ਰਬੰਧਨ ਨੂੰ 19ਵੇਂ ਪਾਈਟੈਕਸ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਇਸਦਾ ਵਿਸਥਾਰ ਪੰਜਾਬ ਤੋਂ ਬਾਹਰ ਕਰਨ। ਪਾਈਟੈਕਸ ਦੇ ਨਾਮ ’ਤੇ ਅਜਿਹਾ ਪ੍ਰੋਗਰਾਮ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੀਤਾ ਜਾਵੇ ਤਾਂ ਇਹ ਕੌਮਾਂਤਰੀ ਪੱਧਰ ’ਤੇ ਫੈਲ ਜਾਵੇਗਾ।

ਪੰਜਾਬ ਰਵਾਇਤੀ ਤੌਰ ’ਤੇ ਦੇਸ਼ ਦਾ ਅਨਾਜ ਭੰਡਾਰ ਰਿਹਾ ਹੈ, ਜੋ ਲੱਖਾਂ ਲੋਕਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਖੇਤੀਬਾੜੀ ਤੋਂ ਇਲਾਵਾ, ਪੰਜਾਬ ਵਪਾਰ, ਨਿਰਮਾਣ, ਐਮਐਸਐਮਈ ਅਤੇ ਗਲੋਬਲ ਕਾਰੋਬਾਰ ਦੇ ਕੇਂਦਰ ਵਜੋਂ ਵੀ ਉੱਭਰਿਆ ਹੈ।

ਇਸਦੇ ਲੋਕਾਂ ਦਾ ਮਿਹਨਤੀ ਸੁਭਾਅ, ਉਨ੍ਹਾਂ ਦਾ ਗਲੋਬਲ ਦ੍ਰਿਸ਼ਟੀਕੋਣ ਅਤੇ ਬਦਲਦੇ ਆਰਥਿਕ ਵਾਤਾਵਰਣ ਦੇ ਅਨੁਕੂਲ ਹੈ।

ਉਨ੍ਹਾਂ ਕਿਹਾ ਕਿ ਪਾਈਟੈਕਸ ਇਤਿਹਾਸਕ ਪਲੇਟਫਾਰਮ ਵਜੋ ਵਿਕਸਤ ਹੋਇਆ ਹੈ ਜੋ ਘਰੇਲੂ ਅਤੇ ਕੌਮਾਂਤਰੀ ਉੱਦਮਾਂ ਨੂੰ ਅਤੇ ਸਰਹੱਦ ਪਾਰ ਭਾਈਵਾਲੀ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਈਟੈਕਸ ਦਾ ਇਹ 19ਵਾਂ ਐਡੀਸ਼ਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭਾਰਤ ਨੂੰ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥ ਵਿਵਸਥਾ ਵਜੋ ਦੇਖਿਆ ਜਾ ਰਿਹਾ ਹੈ।

ਸਾਬਕਾ ਰਾਸ਼ਟਰਪਤੀ ਦਾ ਪਾਈਟੈਕਸ ਪਹੁੰਚਣ ’ਤੇ ਪੀਐਚਡੀਸੀਸੀਆਈ ਪੰਜਾਬ ਦੇ ਮੁੱਖੀ ਕਰਨ ਗਿਲਹੋਤਰਾ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਈਟੈਕਸ ਵਿੱਚ

ਕਈ ਦੇਸ਼ ਤੇ ਰਾਜ ਹਿੱਸਾ ਲੈ ਰਹੇ ਹਨ ਅਤੇ ਇਸਦਾ ਮੁੱਖ ਉਦੇਸ਼ ਰਾਜਾਂ ਅਤੇ ਗੁਆਂਢੀ ਦੇਸ਼ਾਂ ਵਿਚਕਾਰ ਵਪਾਰ ਨੂੰ ਉਤਸ਼ਾਹਿਤ ਕਰਨਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਰਾਸ਼ਟਰਪਤੀ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੂੰਜੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਵਿਦੇਸ਼ੀ ਦੌਰੇ ’ਤੇ ਹਨ। ਪੰਜਾਬ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।

 

 

Advertisement
Tags :
19th PITEXBusiness newsexhibition eventformer President of IndiaIndia business expoIndian EconomyPITEX inaugurationRam Nath Kovindtrade fairtrade promotion
Show comments