ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਰਾਣੀ ਰੰਜਿਸ਼ ਦੇ ਚਲਦਿਆਂ ਗੁਆਂਢੀ ਵੱਲੋਂ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 9 ਜੁਲਾਈ ਇੱਥੋਂ ਦੇ ਰਾਜਾ ਸਾਂਸੀ ਇਲਾਕੇ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਸੋਮਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 9 ਜੁਲਾਈ

Advertisement

ਇੱਥੋਂ ਦੇ ਰਾਜਾ ਸਾਂਸੀ ਇਲਾਕੇ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਸੋਮਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਕਤਲ ਦਾ ਕਾਰਨ ਗੁਆਂਢ ਵਿੱਚ ਚੱਲ ਰਹੀ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।

ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਦੀ ਪਛਾਣ ਸ਼ੁਭਮ ਮਸੀਹ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਤਲ ਇੱਕ ਨਿੱਜੀ ਦੁਸ਼ਮਣੀ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਪਰਿਵਾਰਾਂ ਵਿਚਕਾਰ ਪਹਿਲਾਂ ਵੀ ਕਈ ਵਾਰ ਝਗੜੇ ਹੋਏ ਸਨ।

ਜਾਂਚ ਅਧਿਕਾਰੀ ਬਘੇਲ ਸਿੰਘ ਨੇ ਦੱਸਿਆ ਕਿ ਤਾਜ਼ਾ ਝਗੜਾ ਪਲਵਿੰਦਰ ਸਿੰਘ ਵੱਲੋਂ ਇੱਕ ਬਿਜਲੀ ਮਿਸਤਰੀ ਨੂੰ ਖੰਭੇ ’ਤੇ ਚੜ੍ਹ ਕੇ ਬਿਜਲੀ ਦੀ ਸਮੱਸਿਆ ਠੀਕ ਕਰਨ ਵਿੱਚ ਮਦਦ ਕਰਨ ਲਈ ਪੌੜੀ ਰੱਖਣ ਤੋਂ ਸ਼ੁਰੂ ਹੋਇਆ। ਸ਼ੁਭਮ ਕਥਿਤ ਤੌਰ ’ਤੇ ਆਪਣੇ ਘਰੋਂ ਬਾਹਰ ਆਇਆ ਅਤੇ ਪੌੜੀ ਸੁੱਟ ਦਿੱਤੀ, ਜਦੋਂ ਪਲਵਿੰਦਰ ਉਸਦੇ ਅੱਗੇ ਆਇਆ ਤਾਂ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਸੱਤ ਗੋਲੀਆਂ ਚਲਾਈਆਂ। ਤਿੰਨ ਗੋਲੀਆਂ ਪਲਵਿੰਦਰ ਸਿੰਘ ਨੂੰ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੀੜਤ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਮ ਦੇ ਪਰਿਵਾਰ ਵਿਚਕਾਰ ਕੁਝ ਸਮੇਂ ਤੋਂ ਕੋਈ ਗੱਲਬਾਤ ਨਹੀਂ ਸੀ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਸਿਰਫ਼ ਇੱਕ ਮਹੀਨਾ ਪਹਿਲਾਂ ਮੁਲਜ਼ਮ ਨੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਦੀ ਭੰਨਤੋੜ ਕੀਤੀ ਸੀ। ਉਸ ਸਮੇਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਗੋਲੀਬਾਰੀ ਤੋਂ ਬਾਅਦ ਸ਼ੁਭਮ ਮਸੀਹ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ, ਸ਼ੁਭਮ ਮਸੀਹ ਅਤੇ ਉਸ ਦੀ ਪਤਨੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement
Show comments