ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜ ਕਿਲੋ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ

ਮੁਲਜ਼ਮਾਂ ਦੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਬੰਧ: ਡੀਜੀਪੀ
Advertisement

 

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 5 ਜੁਲਾਈ

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ ਚਾਰ ਜਣਿਆਂ ਨੂੰ ਪੰਜ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ, ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ (ਅੰਮ੍ਰਿਤਸਰ), ਰੂਪਪ੍ਰੀਤ ਸਿੰਘ ਅਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲੀਸ ਨੇ ਪੰਜ ਕਿਲੋ ਹੈਰੋਇਨ ਤੋਂ ਇਲਾਵਾ ਉਨ੍ਹਾਂ ਕੋਲੋਂ ਮਹਿੰਦਰਾ ਥਾਰ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਦੇ ਪਿੰਡ ਦਿਆਲ ਦੇ ਵਸਨੀਕ ਨਸ਼ਾ ਤਸਕਰ ਕਾਕਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੂਬੇ ਅੰਦਰ ਅੱਗੇ ਹੋਰ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਾਉਂਦੇ ਸਨ।

ਡੀਜੀਪੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਕੁਝ ਵਿਅਕਤੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਸੂਚਨਾ ਮਿਲੀ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲੀਸ ਨੇ ਅਟਾਰੀ ਤੋਂ ਪੁਲ ਕੰਜਰੀ ਰੋਡ ਅੰਮ੍ਰਿਤਸਰ ਵੱਲ ਜਾਂਦੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਜੋ ਉਸ ਵੇਲੇ ਆਪਣੇ ਵਾਹਨ ’ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਪੁਲੀਸ ਵੱਲੋਂ ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement