ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਭਗੌੜੇ ਕੇਂਦਰੀ ਜੇਲ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਦੋਸ਼ ਹੈ ਕਿ ਉਸ ਨੇ ਜੇਲ ਵਿੱਚ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਈਲ ਫੋਨ ਦੀ ਬਰਾਮਦਗੀ ਮਗਰੋਂ ਉਸ ਖ਼ਿਲਾਫ਼ ਕੇਸ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਬਤੌਰ ਰਿਸ਼ਵਤ ਲਈ ਸੀ। ਇੱਕ ਵੱਖਰੇ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਬੱਸ ਅੱਡਾ ਜਲੰਧਰ ਵਿੱਚ ਨਿੱਜੀ ਬੱਸ ਦੇ ਹਾਕਰ ਜਸਬੀਰ ਸਿੰਘ ਵਾਸੀ ਪਿੰਡ ਕੁਰੇਸ਼ੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਸਮੇਂ ਨੂੰ ਬਦਲ ਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਲਈ ਪੈਸੇ ਲੈਂਦਾ ਸੀ।