ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈੱਸ ਰਿਹਰਸਲ’

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 13 ਅਗਸਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੀਤੀ ਗਈ, ਜਿਸਦਾ ਜਾਇਜ਼ਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਲਿਆ। ਇਸ ਮੌਕੇ ਵੱਖ-ਵੱਖ ਪੰਜਾਬ ਪੁਲੀਸ,...
ਡੀਸੀ ਅਮਿਤ ਤਲਵਾੜ ਫੁੱਲ ਡਰੈੱਸ ਸਮਾਗਮ ਮੌਕੇ ਸਲਾਮੀ ਲੈਂਦੇ ਹੋਏ।
Advertisement

ਟ੍ਰਿਬਿਊਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 13 ਅਗਸਤ

Advertisement

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੀਤੀ ਗਈ, ਜਿਸਦਾ ਜਾਇਜ਼ਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਲਿਆ। ਇਸ ਮੌਕੇ ਵੱਖ-ਵੱਖ ਪੰਜਾਬ ਪੁਲੀਸ, ਪੰਜਾਬ ਪੁਲੀਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ, ਪੁਲੀਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿੱਚ ਹਿੱਸਾ ਲਿਆ।

ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਵਾਲੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਤੇ ਵਿਕਾਸ ਪਰਮਜੀਤ ਕੌਰ, ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਤੁੱਲੀ, ਜ਼ਿਲ੍ਹਾ ਮਾਲ ਅਫ਼ਸਰ ਰਾਮ ਕ੍ਰਿਸ਼ਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement