DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gagandeep Randhawa Suicide Case: Laljit Bhullar ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਪੰਜਾਬ ਪੁਲੀਸ ਨੇ ਪੁੱਛਗਿੱਛ ਲਈ ਮੰਗਿਆ ਸੀ ਸੱਤ ਦਿਨ ਦਾ ਰਿਮਾਂਡ

  • fb
  • twitter
  • whatsapp
  • whatsapp
Advertisement

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਇੱਥੇ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਉਸ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਉਸ ਨੂੰ ਪੁਲੀਸ ਵਲੋਂ ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਦੀ ਮ੍ਰਿਤਕ ਦੇਹ ਦਾ ਸ਼ਾਮ ਨੂੰ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਐਗਜ਼ੈਕਟਿਵ ਮੈਜਿਸਟਰੇਟ ਦੀ ਨਿਗਰਾਨੀ ਹੇਠ ਪੋਸਟਮਾਰਟਮ ਕੀਤਾ ਗਿਆ ਸੀ।

Advertisement

ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਬਾਅਦ ਦੁਪਹਿਰ ਲਾਲਜੀਤ ਸਿੰਘ ਭੁੱਲਰ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਜਿੱਥੇ ਅਦਾਲਤ ਵਿੱਚ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਸੱਤ ਦਿਨ ਦਾ ਪੁਲੀਸ ਰਿਮਾਂਡ ਦੇਣ ਦੀ ਮੰਗ ਕੀਤੀ ਗਈ। ਅਦਾਲਤ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਦਾ ਪੱਖ ਸੁਣਨ ਤੋਂ ਬਾਅਦ ਪੁੱਛਗਿੱਛ ਵਾਸਤੇ ਪੰਜ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ।

Advertisement

ਇਸ ਮੌਕੇ ਵੱਡੀ ਗਿਣਤੀ ਵਿੱਚ ਲਾਲਜੀਤ ਭੁੱਲਰ ਦੇ ਸਮਰਥਕ ਵੀ ਪੁੱਜੇ ਹੋਏ ਸਨ।

ਦੂਜੇ ਪਾਸੇ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਬਾਅਦ ਦੁਪਹਿਰ ਉਸ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਤੇ ਸ਼ਾਮ ਵੇਲੇ ਮ੍ਰਿਤਕ ਦੇਹ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ ਹੈ। ਉਸ ਦੇ ਬੇਟੇ ਨੇ ਮ੍ਰਿਤਕ ਦੇਹ ਨੂੰ ਅਗਨੀ ਦਿਖਾਈ।

Advertisement
×