DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਖ਼ਤ ਸ਼ਰਤਾਂ ਹੇਠ ਪੋਸਟਮਾਰਟਮ ਸ਼ੁਰੂ

ਡਾਕਟਰਾਂ ਦਾ ਬੋਰਡ ਵੀਡੀਓਗ੍ਰਾਫੀ ਹੇਠ ਕਰੇਗਾ ਜਾਂਚ; ਪਰਿਵਾਰ ਵੱਲੋਂ CBI ਜਾਂਚ ਦੀ ਲਗਾਤਾਰ ਮੰਗ

  • fb
  • twitter
  • whatsapp
  • whatsapp
featured-img featured-img
ਪੋਸਟਮਾਰਟਮ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰ।
Advertisement

Bhullar Arrest: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਪਰਿਵਾਰ ਦੀਆਂ ਸਖ਼ਤ ਸ਼ਰਤਾਂ ਅਨੁਸਾਰ ਸ਼ੁਰੂ ਹੋ ਗਿਆ ਹੈ। ਪਰਿਵਾਰ ਦੀ ਮੰਗ ਸੀ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਿਨਾਂ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਬੀਤੇ ਕੱਲ੍ਹ ਪੁਲੀਸ ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਰੰਧਾਵਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੋਸਟਮਾਰਟਮ ਇੱਕ ਵਿਸ਼ੇਸ਼ ਮੈਡੀਕਲ ਬੋਰਡ ਅਤੇ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋ ਰਿਹਾ ਹੈ। ਪਰਿਵਾਰ ਦੀ ਤਸੱਲੀ ਲਈ ਇਸ ਟੀਮ ਵਿੱਚ ਉਹਨਾਂ ਦੇ ਭਰੋਸੇਯੋਗ ਡਾਕਟਰ ਵੀ ਸ਼ਾਮਲ ਕੀਤੇ ਗਏ ਹਨ। ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਇੱਕ ਫੋਟੋਗ੍ਰਾਫਰ ਪਰਿਵਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਦੁਪਹਿਰ ਵੇਲੇ ਦੁਰਗਿਆਨਾ ਮੰਦਰ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Advertisement

ਪਰਿਵਾਰ ਅਤੇ ਵਿਰੋਧੀ ਧਿਰਾਂ ਲਗਾਤਾਰ ਇਸ ਮਾਮਲੇ ਦੀ CBI ਜਾਂਚ ਦੀ ਮੰਗ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਕੱਲ੍ਹ ਇਸ ਮਾਮਲੇ ਵਿੱਚ CBI ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਇਸ ਸਬੰਧੀ ਕੇਂਦਰ ਨੂੰ ਪੱਤਰ ਸੌਂਪੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਸਿਰਫ਼ ਨਿਰਪੱਖ ਜਾਂਚ ਹੀ ਗਗਨਦੀਪ ਰੰਧਾਵਾ ਨੂੰ ਇਨਸਾਫ਼ ਦਿਵਾ ਸਕਦੀ ਹੈ।

Advertisement

Advertisement
×