DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gagandeep Randhawa Suicide Case: ਪੰਜਾਬ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲੇਗਾ: ਜਾਖੜ

    ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਪਰਿਵਾਰ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਗਈ ਹੈ। ਮ੍ਰਿਤਕ ਦੇਹ ਦਾ ਸਸਕਾਰ ਹੋਣ...

  • fb
  • twitter
  • whatsapp
  • whatsapp
Advertisement

Advertisement

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਪਰਿਵਾਰ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਗਈ ਹੈ।

Advertisement

ਮ੍ਰਿਤਕ ਦੇਹ ਦਾ ਸਸਕਾਰ ਹੋਣ ਮਗਰੋਂ ਗਗਨਦੀਪ ਸਿੰਘ ਰੰਧਾਵਾ ਦੇ ਭਰਾ ਵਰਿੰਦਰਪਾਲ ਸਿੰਘ ਨੇ ਮੀਡੀਆ ਨੂੰ ਆਖਿਆ ਕਿ ਪਰਿਵਾਰ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ। ਉਹਨਾਂ ਨੇ ਪੰਜਾਬ ਦੇ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਲਿਖਤੀ ਰੂਪ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਸੌਂਪਣ ਤਾਂ ਜੋ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾ ਸਕੇ। ਉਹਨਾਂ ਆਖਿਆ ਕਿ ਪਰਿਵਾਰ ਨੂੰ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਭਰੋਸਾ ਨਹੀਂ ਹੈ, ਕਿਉਂਕਿ ਹੁਣ ਤੱਕ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਉਣ ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੀ ਵੱਡੇ ਪੱਧਰ ’ਤੇ ਜੱਦੋ ਜਹਿਦ ਕਰਨੀ ਪਈ ਹੈ। ਉਹਨਾਂ ਪਰਿਵਾਰ ਵਾਸਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਸੱਚੀ ਹੈ ਤਾਂ ਫਿਰ ਉਹਨਾਂ ਨੂੰ ਇਸ ਮਾਮਲੇ ਦੀ ਸੀਬੀਆਈ ਜਾਂਚ ਦਾ ਡਰ ਕਿਉਂ ਹੈ।

ਇਸ ਦੌਰਾਨ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੀਬੀਆਈ ਜਾਂਚ ਦੀ ਮੰਗ ਵਾਸਤੇ ਸਮੂਹ ਰੂਪ ਵਿੱਚ ਪੱਤਰ ਕੇਂਦਰ ਸਰਕਾਰ ਨੂੰ ਭੇਜਣ। ਉਹਨਾਂ ਦੋਸ਼ ਲਾਇਆ ਕਿ ਲਾਲਜੀਤ ਸਿੰਘ ਭੁੱਲਰ ਨੂੰ ਸਰਕਾਰ ਵੱਲੋਂ ਪੁਲੀਸ ਹਿਰਾਸਤ ਦੌਰਾਨ ਵੀਆਈਪੀ ਟਰੀਟਮੈਂਟ ਦਿੱਤੀ ਜਾ ਰਹੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸ਼ਰਧਾਂਜਲੀ ਦੇਣ ਲਈ ਪੁੱਜੇ ਹੋਏ ਸਨ ਅਤੇ ਉਹਨਾਂ ਵੀ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਹਨਾਂ ਦਸਿਆ ਕਿ ਭਲਕੇ ਬੁੱਧਵਾਰ 25 ਮਾਰਚ ਨੂੰ ਪੰਜਾਬ ਭਾਜਪਾ ਦਾ ਇੱਕ ਵਫਦ ਇਸ ਮਾਮਲੇ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਅਤੇ ਸੀਬੀਆਈ ਜਾਂਚ ਦੀ ਮੰਗ ਕਰੇਗਾ।

ਇਸ ਦੌਰਾਨ ਸਸਕਾਰ ਸਮੇਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਵੀ ਕਾਂਗਰਸੀ ਆਗੂ ਪੁੱਜੇ ਹੋਏ ਸਨ।

Advertisement
×