ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲੀਸ ਮੁਕਾਬਲੇ ਵਿੱਚ ਗੈਂਗਸਟਰ ਜ਼ਖ਼ਮੀ

ਮੁਲਜ਼ਮ ਨੇ ਸੁਨਿਆਰੇ ਕੋਲੋਂ 50 ਲੱਖ ਰੁਪਏ ਦੀ ਮੰਗੀ ਸੀ ਫਿਰੌਤੀ
ਮੁਕਾਬਲੇ ਤੋਂ ਬਾਅਦ ਮੌਕੇ ’ਤੇ ਇਕੱਤਰ ਹੋਏ ਸਥਾਨਕ ਲੋਕ ਤੇ ਪੁਲੀਸ ਮੁਲਾਜ਼ਮ।
Advertisement

ਹਰਜੀਤ ਸਿੰਘ ਪਰਮਾਰ

ਬਟਾਲਾ, 27 ਜੁਲਾਈ

Advertisement

ਬਟਾਲਾ ਪੁਲੀਸ ਨੇ ਅੱਜ ਸਵੇਰੇ ਕਰੀਬ ਤਿੰਨ ਘੰਟਿਆਂ ਦੀ ਜੱਦੋ ਜਹਿਦ ਨਾਲ ਦੁਵੱਲੀ ਗੋਲੀਬਾਰੀ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਬਟਾਲਾ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ਵਿੱਚ ਹੋਏ ਮੁਕਾਬਲੇ ਦੌਰਾਨ ਪੁਲੀਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ। ਇਸ ਮੁਕਾਬਲੇ ਦੌਰਾਨ  ਉਕਤ ਗੈਂਗਸਟਰ ਜ਼ਖ਼ਮੀ ਹੋ ਗਿਆ ਅਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾ ਦਿੱਤਾ ਹੈ।

ਇਸ ਸਬੰਧੀ ਐੱਸਐੱਸਪੀ ਬਟਾਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਬੂ ਕੀਤਾ ਗਿਆ ਗੈਂਗਸਟਰ ਮਲਕੀਤ ਸਿੰਘ ਉਹੀ ਹੈ ਜਿਸ ਨੇ ਕੱਲ੍ਹ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਸ਼ੁੱਕਰਵਾਰ ਨੂੰ ਦੇਸਰਾਜ ਜਿਊਲਰਜ਼ ਦੀ ਦੁਕਾਨ ’ਚ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ ਸੀਸੀਟੀਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਸੀ ਅਤੇ ਅੱਜ ਸਵੇਰੇ ਹੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਗੈਂਗਸਟਰ ਬਟਾਲਾ ਨੇੜੇ ਗੱਡੀ ਵਿੱਚ ਘੁੰਮ ਰਿਹਾ, ਜਿਸ ’ਤੇ ਪੁਲੀਸ ਨੇ ਉਸ ਦਾ ਪਿੱਛਾ ਕਰਦਿਆਂ ਉਸ ਨੂੰ ਪਿੰਡ ਲੌਂਗੋਵਾਲ ਦੇ ਨੇੜੇ ਪਿੰਡ ਦੇ ਖੇਤਾਂ ਵਿੱਚ ਘੇਰ ਲਿਆ ਅਤੇ ਕਰੀਬ ਤਿੰਨ ਘੰਟੇ ਦੇ ਝੋਨੇ ਦੇ ਖੇਤਾਂ ਵਿੱਚ ਹੋਏ  ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਗੈਂਗਸਟਰ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ।

Advertisement